17.4 C
Chandigarh

TODAY NOW NEWS

Friday, March 20, 2026
HomePOLITICSਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

ਚੰਡੀਗੜ, (ਪੱਤਰ ਪ੍ਰੇਰਕ) : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸੀਨੀਅਰ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿਚ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐੱਸਜੀਪੀਸੀ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾ ਨਗਰ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸਜੀਪੀਸੀ, ਬੀਬੀ ਮੰਜੂ ਕੁਰੈਸ਼ੀ ਪਟਿਆਲਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਮਨਦੀਪ ਕੌਰ ਸੰਧੁ ਲੁਧਿਆਣਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਜੀਤ ਕੌਰ ਭਗੜਾਣਾ, ਬੀਬੀ ਰਾਜਵਿੰਦਰ ਕੌਰ ਰਾਜੂ ਨੰਗਲ ਸ਼ਾਮਾ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਮੋਹਾਲੀ ਦੇ ਨਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS