ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਵਿਜੇ ਸਿੰਗਲਾ ਕੋਲ ਸਿਹਤ ਵਿਭਾਗ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤਹਿਤ ਇਹ ਕਾਰਵਾਈ ਹੋਈ ਹੈ।ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ: ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ: ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ ‘ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ ‘ਤੇ ਸਿੱਧੀ ਕਾਰਵਾਈ ਕੀਤੀ ਹੈ।ਮੁੱਖ ਮੰਤਰੀ ਮਾਨ ਦਾ ਬਿਆਨ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਫੀਸਦ ਵੀ ਭ੍ਰਿਸ਼ਟਾਚਾਰੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1 ਫੀਸਦ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।






