17.4 C
Chandigarh

TODAY NOW NEWS

Friday, March 20, 2026
HomeBREAKING NEWSਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ, ਪੰਜਾਬੀ ਕਰਤੇ ਖ਼ੁਸ਼

ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ, ਪੰਜਾਬੀ ਕਰਤੇ ਖ਼ੁਸ਼

ਮਾਨਸਾ:

ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਐਤਵਾਰ ਐਲਾਨ ਕੀਤਾ ਕਿ ਅਗਲੀ ਅਕਲੀ ਦਲ ਤੇ ਬਸਪਾ ਪ੍ਰਕਾਸ਼ ਸਿੰਘ ਬਾਦਲ ਦੇ ਵਿਰਸੇ ਨੂੰ ਅੱਗੇ ਤੋਰਦਿਆਂ ਕਮਜ਼ੋਰ ਵਰਗਾਂ ਦਾ ਜੀਵਨ ਮਿਆਰ ਉੱਚਾ ਚੁੱਕਣ ’ਤੇ ਜ਼ੋਰ ਦੇਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ (Pension) ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ (Shagun Scheme) ਦੀ ਰਾਸ਼ੀ ਸਾਰੇ ਲਾਭਪਾਤਰੀਆਂ ਲਈ 75000 ਰੁਪਏ ਕੀਤੀ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਪ੍ਰੇਮ ਅਰੋੜਾ ਤੇ ਡਾ. ਨਿਸ਼ਾਨ ਸਿੰਘ ਦੇ ਹੱਕ ਵਿਚ ਭੀਖੀ ਅਤੇ ਬੁਢਲਾਡਾ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਸਭ ਤੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਾਰ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ।

ਬਾਦਲ ਨੇ ਕਿਹਾ ਕਿ ਭਲਾਈ ਸਕੀਮਾਂ ਦੇ ਅੱਜ ਕੀਤੇ ਦੋ ਐਲਾਨ ਪਾਰਟੀ ਵੱਲੋਂ ਪਹਿਲਾਂ ਐਲਾਨੇ 13 ਨੁਕਾਤੀ ਏਜੰਡੇ ਨਾਲੋਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਮੰਗ ਪੱਤਰਾਂ ਦੇ ਆਧਾਰ ’ਤੇ ਕੀਤੇ ਐਲਾਨਾਂ ਨਾਲੋਂ ਵੱਖਰੇ ਹਨ। ਉਹਨਾਂ ਕਿਹਾ ਕਿ 13 ਨੁਕਾਤੀ ਏਜੰਡੇ ਦੇ ਹਿੱਸੇ ਵਜੋਂ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਸਾਰੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 400 ਯੁਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਡਰ ਹੋਵੇਗਾ, 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, 1 ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ, ਬੇਘਰੇ ਲੋਕਾਂ ਨੂੰ ਪੰਜ ਲੱਖ ਮਕਾਨ ਮੁਫਤ ਬਣਾ ਕੇ ਦਿੱਤੇ ਜਾਣਗੇ ਤੇ ਲੋੜਵੰਦਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਖੇਤੀ ਲਾਗਤ ਘਟਾਉਣ ਲਈ ਵੀ ਵਚਨਬੱਧ ਹੈ। ਨੌਜਵਾਨਾਂ ਨੂੰ ਹੋਰ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਮੈਡੀਕਲ ਕਾਲਜਾਂ ਸਮੇਤ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕਰਾਂਗੇ ਤੇ ਟਿਊਸ਼ਨ ਫੀਸ ਵੀ ਭਰਾਂਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪ੍ਰਾਈਵੇਟ ਵਿਚ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ।

ਭੀਖੀ ਤੇ ਬੁਢਲਾਡਾ ਹਲਕਿਆਂ ਦੀ ਗੱਲ ਕਰਦਿਆਂ ਬਾਦਲ ਨੇ ਐਲਾਨ ਕੀਤਾ ਕਿ ਹਲਕਿਆਂ ਵਿਚ ਸਾਰੇ ਸਿੰਜਾਈ ਕੰਮ ਜੋ ਖਾਲਾਂ ਦੇ ਅਖੀਰ ਵਿਚ ਲਟਕ ਰਹੇ ਹਨ, ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਵਿਚ ਜਲ ਸਪਲਾਈ ਸੁਧਾਰਨ ਵਾਸਤੇ ਸਰਕਾਰ ਦੇ ਖਰਚੇ ’ਤੇ ਜ਼ਮੀ ਕਾਲਜਾਂ ਨੂੰ ਜ਼ਮੀਨਦੋਜ਼ ਜਲ ਪਾਈਪਾਂ ਪ੍ਰਦਾਨ ਕੀਤੀਆਂ ਜਾਣਗੀਆਂ।

Today Now News

RELATED ARTICLES
- Advertisment -

POPULAR POSTS