
ਸ੍ਰੀ ਮੁਕਤਸਰ ਸਾਹਿਬ (Anmol Singh warring)ਅੱਜ ਸ੍ਰੀ ਮੁਕਤਸਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਦੋ ਵੱਡੇ ਅਤੇ ਦਿੱਗਜ ਪਰਿਵਾਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਇਨ੍ਹਾਂ ਪਰਿਵਾਰਾਂ ਵਿੱਚ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਅਤੇ ਕਾਂਗਰਸ ਦੇ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮੇ ਦੇ ਬੇਟੇ ਜਗਜੀਤ ਸਿੰਘ ਬਰਾੜ, ਹਨੀ ਫੱਤਨ ਵਾਲਾ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਲੀ ਦਲ ਬਾਦਲ ਵਿਚ ਸ਼ਾਮਲ ਹੋਏ ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਾਮਲ ਕਰਵਾਇਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਰਿਵਾਰ ਸਾਡਾ ਪਰਿਵਾਰ ਹੈ, ਅੱਜ ਸਾਨੂੰ ਖੁਸ਼ੀ ਹੋਈ ਹੈ ਕਿ ਇਹ ਅੱਜ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।
ਦੱਸ ਦਈਏ ਕਿ ਭਾਈ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਹਲਕਾ ਕੋਟਕਪੂਰਾ ਤੋਂ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ ਅਤੇ ਟਿਕਟ ਦੀ ਦਾਵੇਦਾਰੀ ਦੀ ਲਾਈਨ ਵਿਚ ਸਨ ਪ੍ਰੰਤੂ ਪਾਰਟੀ ਵੱਲੋਂ ਕਿਸੇ ਹੋਰ ਨੂੰ ਟਿਕਟ ਦੇ ਕੇ ਹਲਕਾ ਕੋਟਕਪੂਰੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ, ਜਿਸ ਦੇ ਚੱਲਦੇ ਅੱਜ ਭਾਈ ਪਰਿਵਾਰ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।
ਦੂਜੇ ਪਾਸੇ ਜਗਜੀਤ ਸਿੰਘ ਬਰਾੜ ਫੱਤਨਵਾਲਾ ਨੇ ਪਰਿਵਾਰ ਅਤੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਣਦੇਖੀ ਦੇ ਚੱਲਦੇ ਜਗਜੀਤ ਸਿੰਘ ਬਰਾੜ ਹਨੀ ਫੱਤਨਵਲ਼ਾ ਵੱਲੋਂ ਬੀਤੀ ਕੱਲ੍ਹ ਸ਼ਾਮ ਕਾਂਗਰਸ ਪਾਰਟੀ ਵੱਲੋਂ ਦਿੱਤੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਬਾਅਦ ਦੁਪਹਿਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ।



