17.1 C
Chandigarh

TODAY NOW NEWS

Thursday, March 19, 2026
Homeਪੰਜਾਬਗੁਰਦਾਸਪੁਰ / ਬਟਾਲਾ / ਪਠਾਨਕੋਟਕਾਂਗਰਸ ਨੂੰ ਵੱਡਾ ਝਟਕਾ; ਐੱਸ.ਐੱਸ. ਬੋਰਡ ਦੇ ਚੇਅਰਮੈਨ ਰਹੇ ਰਮਨ ਬਹਿਲ ‘ਆਪ’...

ਕਾਂਗਰਸ ਨੂੰ ਵੱਡਾ ਝਟਕਾ; ਐੱਸ.ਐੱਸ. ਬੋਰਡ ਦੇ ਚੇਅਰਮੈਨ ਰਹੇ ਰਮਨ ਬਹਿਲ ‘ਆਪ’ ‘ਚ ਸ਼ਾਮਲ

ਗੁਰਦਾਸਪੁਰ

ਐੱਸ.ਐੱਸ. ਬੋਰਡ ਦੇ ਚੇਅਰਮੈਨ ਰਹੇ ਰਮਨ ਬਹਿਲ ਕਾਂਗਰਸ ਨੂੰ ਛੱਡ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਕਾਂਗਰਸੀ ਨੇਤਾ ਅਤੇ ਐੱਸ.ਐੱਸ. ਬੋਰਡ ਦੇ ਚੇਅਰਮੈਨ ਰਹੇ ਰਮਨ ਬਹਿਲ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਅਤੇ ਰਾਘਵ ਚੱਢਾ ਵਲੋਂ ‘ਆਪ’ ‘ਚ ਸ਼ਾਮਲ ਕੀਤਾ ਗਿਆ। ਪਾਰਟੀ ‘ਚ ਸ਼ਾਮਲ ਹੋਣ ‘ਤੇ ਰਮਨ ਬਹਿਲ ਨੂੰ ਫੁੱਲਾਂ ਦਾ ਹਾਰ ਪਾ ਕੇ ਜੀ ਆਇਆ ਕਿਹਾ।

ਦੱਸ ਦੇਈਏ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲਕੈਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ ਇਸ ਵੱਕਾਰੀ ਅਹੁਦੇ ਤੋਂ ਮੁਕਤ ਹੋਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫ਼ਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਰਮਨ ਬਹਿਲ ਨੇ ਕਾਂਗਰਸੀ ਪਾਰਟੀ ਨਾਲੋਂ ਨਾਤਾ ਤੋੜਦਿਆਂ ਕਾਂਗਰਸ ਪ੍ਰਧਾਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਰਮਨ ਬਹਿਲ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਤੇ ਕਾਂਗਰਸ ਦੀ ਸਿਆਸਤ ਲੋਕਪੱਖੀ ਨਹੀਂ ਰਹੀ। ਅੱਜ ਕਾਂਗਰਸ ਪਾਰਟੀ ਤੇ ਸਰਕਾਰ ਵਿਚ ਬਾਹੂਬਲੀਆਂ ਅਤੇ ਪੈਸੇ ਦਾ ਬੋਲਬਾਲਾ ਹੈ। ਇਥੇ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਰਹੀ।

ਗੁਰਦਾਸਪੁਰ ‘ਚ ਬਦਲਣਗੇ ਸਿਆਸੀ ਸਮੀਕਰਨ

ਰਮਨ ਬਹਿਲ ਦੇ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਅੰਦਰ ਸਿਆਸੀ ਸਮੀਕਰਨਾਂ ‘ਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਜਿਥੇ ਖੁਦ ਦੋ ਵਾਰ ਨਗਰ ਕੌਂਸਲ ਗੁਰਦਾਸਪਰੁ ਦੇ ਪ੍ਰਧਾਨ ਵਜੋਂ ਸੇਵਾ ਕਰ ਚੁੱਕੇ ਹਨ, ਉਥੇ ਉਨ੍ਹਾਂ ਦੇ ਪਿਤਾ ਸਵ. ਖੁਸ਼ਹਾਲ ਬਹਿਲ 4 ਵਾਰ ਵਿਧਾਇਕ ਰਹਿਣ ਦੇ ਨਾਲ-ਨਾਲ ਗਿਆਨੀ ਜ਼ੈਲ ਸਿੰਘ, ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਤਿੰਨ ਵਾਰ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਰਮਨ ਬਹਿਲ ਇਕ ਵਕੀਲ ਵੀ ਹਨ ਅਤੇ ਉਹ ਪੰਜਾਬ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਵੀ ਕੰਮ ਕਰ ਚੁੱਕੇ ਹਨ। ਰਮਨ ਬਹਿਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਸਨ।

ਰਮਨ ਬਹਿਲ ਦੇ ਦਾਦਾ ਸਵ. ਗੋਪਾਲ ਦਾਸ ਬਹਿਲ ਨੇ 1922 ‘ਚ ਲਾਲਾ ਲਾਜਪਤ ਰਾਏ ਦੀ ਗੁਰਦਾਸਪੁਰ ਫੇਰੀ ਮੌਕੇ ਅੰਗਰੇਜ਼ੀ ਤੇ ਫੈਂਸੀ ਪਹਿਰਾਵੇ ਨੂੰ ਤਿਆਗ ਕੇ ਖੱਦਰ ਪਾਉਣਾ ਸ਼ੁਰੂ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਬਹਿਲ ਪਰਿਵਾਰ ਨੇ ਆਜ਼ਾਦੀ ਸੰਗਰਾਮ ‘ਚ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਸੇਵਾ ਕਰਨੀ ਸ਼ੁਰੂ ਕੀਤੀ। ਲੰਮਾ ਅਰਸਾ ਲੋਕ ਸੇਵਾ ਕਰਨ ਦੇ ਨਾਲ ਨਾਲ ਇਹ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ। ਰਮਨ ਬਹਿਲ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਹੁਣ ਗੁਰਦਾਸਪੁਰ ਹਲਕੇ ਅੰਦਰ ਚੋਣ ਮੁਕਾਬਲੇ ਹੋਰ ਰੌਚਕ ਹੋ ਸਕਦੇ ਹਨ।

Today Now News

RELATED ARTICLES
- Advertisment -

POPULAR POSTS