
ਚੰਡੀਗੜ੍ਹ :: ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਹੋਇਆ ਵੱਡਾ ਐਲਾਨ ਕੀਤਾ ਕਿ, ਉਹ ਗ਼ਰੀਬਾਂ ਦੇ ਹੁਣ 25 ਹਜ਼ਾਰ ਤੱਕ ਦੇ ਕਰਜ਼ੇ ਮੁਆਫ਼ ਕਰਨ ਜਾ ਰਹੇ ਹਨ।
ਪਹਿਲਾਂ ਉਨ੍ਹਾਂ ਦੀ ਸਰਕਾਰ ਨੇ 2 ਲੱਖ ਰੁਪਏ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਚੁੱਕੀ ਹੈ ਅਤੇ ਕਰ ਵੀ ਰਹੀ ਹੈ।
ਚੰਨੀ ਨੇ ਕਿਹਾ ਕਿ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਸਾਡੀ ਸਰਕਾਰ ਦੇ ਰਹੀ ਹੈ।
ਚੰਨੀ ਨੇ ਦਾਅਵਾ ਕੀਤਾ ਕਿ, ਉਨ੍ਹਾਂ ਦੀ ਸਰਕਾਰ ਕਿਸਾਨ ਹਮਾਇਤੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ, ਉਹ ਕਾਰਪੋਰੇਟ ਸੈਕਟਰ ਦੇ ਕਰਜ਼ੇ ਮੁਆਫ਼ ਕਰ ਰਹੀ ਹੈ, ਪਰ ਦੇ ਕਿਸਾਨਾਂ ਅਤੇ ਗਰੀਬਾਂ ਦੇ ਵੀ ਕੇਂਦਰ ਸਰਕਾਰ ਕਰਜ਼ ਮੁਆਫ਼ ਕਰੇ।





