17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਮੁਲੱਠੀ ਦੇ ਭਰੇ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ

ਵੱਡੀ ਖ਼ਬਰ: ਮੁਲੱਠੀ ਦੇ ਭਰੇ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਪੁਲਿਸ ਨੇ ਤਲਾਸ਼ੀ ਦੌਰਾਨ ਇੱਕ ਟਰੱਕ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਦਰਾਅਸਰ ਪੁਲਿਸ ਨੇ ਤਲਾਸ਼ੀ ਦੌਰਾਨ ਇੱਕ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ (police recovered 50 kg of heroin) ਕੀਤੀ ਹੈ।ਦੱਸਿਆ ਜਾ ਰਿਹਾ ਹੈ ਅਫਗਾਨਿਸਤਾਨ ਤੋਂ ਪਾਕਿਸਤਾਨ ਦੇ ਰਸਤੇ ਮੁਲੱਠੀ ਦੇ ਭਰੇ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ (police recovered 50 kg of heroin) ਕੀਤੀ ਗਈ ਹੈ। ਇਹ ਹੈਰੋਇਨ ਅਟਾਰੀ ਸਰਹੱਦ ’ਤੇ ਜਾਂਚ ਦੌਰਾਨ ਫੜੀ ਗਈ ਹੈ। ਦੱਸ ਦਈਏ ਕਿ ਨਵੀਂ ਦਿੱਲੀ ਵਿੱਚ ਕਿਸੇ ਵੱਡੀ ਵਪਾਰਕ ਕੰਪਨੀ ਕੋਲ ਇਹ ਮੁਲੱਠੀ ਜਾਣੀ ਸੀ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ 250 ਕਰੋੜ ਰੁਪਏ ਦੀ ਕੀਮਤ ਹੈ।ਦੱਸ ਦਈਏ ਕਿ 23 ਅਪ੍ਰੈਲ ਨੂੰ ਭਾਰਤੀ ਕਸਟਮ ਦੇ ਅਧਿਕਾਰੀਆਂ ਅਫਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੀ ਰੂਟੀਨ ਵਿੱਚ ਚੈਕਿੰਗ ਕਰਨੀ ਸ਼ੁਰੂ ਕੀਤੀ ਸੀ ਕਿ ਅਟਾਰੀ ਸਰਹੱਦ ਤੇ ਸਥਿਤ ਪਾਕਿਸਤਾਨ ਨਾਲ ਬਣੀ ਸਾਂਝੀ ਜੁਆਇੰਟ ਚੈੱਕ ਪੋਸਟ ਆਈ ਸੀ ਪੀ ਦਿ ਗੁਦਾਮਾਂ ਵਿਚੋਂ ਮੁਲੱਠੀ ਦੀ ਪਏ ਬੋਰੀਆ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਲਗਾਤਾਰ ਇੱਕ ਇੱਕ ਕਰਦਿਆਂ ਭਾਰਤੀ ਕਸਟਮ ਦੇ ਅਧਿਕਾਰੀਆਂ ਨੂੰ ਮਲੱਠੀ ਦੇ ਬੋਰਿਆਂ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਮਿਲੀ ਜਿਸ ਦੀ ਖ਼ਬਰ ਲਿਖੇ ਜਾਣ ਤੱਕ ਜਾਂਚ ਚੱਲ ਰਹੀ ਸੀ ਤੇ ਸੂਤਰਾਂ ਵੱਲੋਂ ਇਸ ਦੀ ਮਾਤਰਾ 50 ਕਿੱਲੋ ਤੋਂ ਵਧੇਰੇ ਦੱਸੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS