16 C
Chandigarh

TODAY NOW NEWS

Friday, March 20, 2026
HomeBREAKING NEWSBig News: ਪੰਜਾਬ ‘ਚ ਵੱਡਾ ਧਮਾਕਾ, ਡਾ. ਧਰਮਵੀਰ ਗਾਂਧੀ ਨੇ ਸਿਆਸਤ ਨੂੰ...

Big News: ਪੰਜਾਬ ‘ਚ ਵੱਡਾ ਧਮਾਕਾ, ਡਾ. ਧਰਮਵੀਰ ਗਾਂਧੀ ਨੇ ਸਿਆਸਤ ਨੂੰ ਆਖਿਆ ਅਲਵਿਦਾ

ਪਟਿਆਲਾ (Raj Rani)ਪਟਿਆਲਾ ਦੇ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ ਪਰ ਉਨ੍ਹਾਂ ਨਾਲ ਹੀ ਕਿਹਾ ਹੈ ਕਿ ਉਹ ਸਾਫ-ਸੁਥਰੇ ਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਦੀ ਹਮਾਇਤ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਵਾਸਤੇ ਪ੍ਰੇਰਿਤ ਕਰਦੇ ਰਹਿਣਗੇ। ਦੱਸਣਯੋਗ ਹੈ ਕਿ 2014 ਵਿਚ ਡਾ. ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਹਰਾਇਆ ਸੀ।

ਡਾ. ਗਾਂਧੀ ਨੇ ਕਿਹਾ ਕਿ ਉਹ ਇਸ ਪੜਾਅ ‘ਤੇ ਵੀ ਕਾਂਗਰਸ ਦਾ ਪੱਖ ਪੂਰ ਰਹੇ ਸਨ, ਕਿਉਂਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੋੜ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਕਾਂਗਰਸ ‘ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਕਿਹਾ ਕਿ ਮੈਂ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਿਹਾ। ਜੇਕਰ ਕੋਈ ਪਾਰਟੀ ਮੇਰੇ ਤੱਕ ਪਹੁੰਚ ਕਰਦੀ ਹੈ ਤਾਂ ਵੀ ਮੈਂ ਆਪਣੇ ਵਿਚਾਰ ‘ਤੇ ਕਾਇਮ ਹਾਂ। ਮੈਂ ਇਸ ਪੜਾਅ ‘ਤੇ ਕਾਂਗਰਸ ਦਾ ਪੱਖ ਪੂਰ ਰਿਹਾ ਹਾਂ ਕਿਉਂਕਿ ਕਾਂਗਰਸ ਨੂੰ ਸਮਰਥਨ ਦੇਣ ਦੀ ਲੋੜ ਹੈ, ਤਾਂ ਜੋ ਸਾਡੇ ਦੇਸ਼ ਵਿੱਚ ਲੋਕਤੰਤਰ ਨੂੰ ਬਚਾਇਆ ਜਾ ਸਕੇ।

ਦੇਸ਼ ਨੂੰ ਭਾਜਪਾ, ਇਸ ਦੇ ਪੁਰਾਣੇ ਅਤੇ ਨਵੇਂ ਸਹਿਯੋਗੀਆਂ ਅਤੇ ਕੇਜਰੀਵਾਲ ਵਰਗੇ ਲੁਕਵੇਂ ਸਹਿਯੋਗੀਆਂ ਤੋਂ ਬਚਾਉਣ ਦੀ ਲੋੜ ਹੈ। ਡਾ. ਗਾਂਧੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ 2014 ਵਿੱਚ ਕਾਂਗਰਸ ਦੀ ਦਿੱਗਜ ਪ੍ਰਨੀਤ ਕੌਰ ਨੂੰ ਹਰਾਇਆ ਸੀ ਅਤੇ ‘ਆਪ’ ਦੀ ਟਿਕਟ ‘ਤੇ ਜਿੱਤ ਹਾਸਲ ਕੀਤੀ ਸੀ ਪਰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿਚ ਉਨ੍ਹਾਂ ਨੂੰ ਪਾਰਟੀ ਦੀ ਪ੍ਰਧਾਨ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

Today Now News

RELATED ARTICLES
- Advertisment -

POPULAR POSTS