16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 2 ਕਾਂਗਰਸੀ ਵਿਧਾਇਕ ਭਾਜਪਾ ‘ਚ...

ਵੱਡੀ ਖ਼ਬਰ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 2 ਕਾਂਗਰਸੀ ਵਿਧਾਇਕ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ

ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਹੀ ਫਤਿਹਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਨੇ ਪੰਜਾਬ ਕਾਂਗਰਸ ‘ਤੇ ਤਿੱਖੇ ਨਿਸ਼ਾਨੇ ਸਾਧੇ ਉਥੇ ਹੀ ਕਿਹਾ ਕਿ ਪੰਜਾਬ ਦੇ ਅੰਦਰ ਇਸ ਵੇਲੇ ਕਾਂਗਰਸ ਦਾ ਬਹੁਤ ਮੰਦੜਾ ਹਾਲ ਹੈ।

ਜਿਸ ਦੇ ਕਾਰਨ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਅੰਦਰ ਹੁਣ ਕਾਂਗਰਸ ਨਹੀਂ, ਬਲਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਗੱਠਜੋੜ ਨਾਲ ਬਣੇਗੀ।

Today Now News

RELATED ARTICLES
- Advertisment -

POPULAR POSTS