
ਉੱਤਰ ਪ੍ਰਦੇਸ਼: ਇਸ ਵੇਲੇ ਦੀ ਵੱਡੀ ਖ਼ਬਰ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ, ਜਿਥੇ ਭਾਜਪਾ ਮੰਤਰੀ ਦੇ ਭਰਾ ਅਤੇ ਪੁੱਤਰ ਦੇ ਵੱਲੋਂ ਕਿਸਾਨਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਇਸ ਗੋਲੀਬਾਰੀ ਵਿੱਚ ਜਿੱਥੇ ਦੋ ਕਿਸਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ, ਉਥੇ ਹੀ ਦੂਜੇ ਪਾਸੇ ਭਾਜਪਾ ਦੇ ਵੱਲੋਂ ਇਸ ਦਾ ਦੋਸ਼ ਕਿਸਾਨਾਂ ‘ਤੇ ਮੜ੍ਹਿਆ ਜਾ ਰਿਹਾ ਹੈ।
ਜਦੋਂਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸੇ ਦੌਰਾਨ ਹੀ ਤੈਸ਼ ਵਿੱਚ ਆਏ ਭਾਜਪਾ ਲੀਡਰਾਂ ਨੇ ਗੁੰਡਾਗਰਦੀ ਵਿਖਾਉਂਦਿਆਂ ਹੋਇਆਂ ਕਿਸਾਨਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਕਾਰਨ ਦੋ ਕਿਸਾਨ ਸ਼ਹੀਦ ਹੋ ਗਏ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਹੰਗਾਮੀ ਮੀਟਿੰਗ ਸੱਦ ਲਈ ਗਈ ਹੈ। ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂ ਦਰਸ਼ਨਪਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ‘ਤੇ ਸਖਤ ਸਟੈਂਡ ਲਿਆ ਜਾ ਰਿਹਾ ਹੈ ਅਤੇ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਅਗਲੇ ਸਾਲ ਯੂਪੀ ਵਿੱਚ ਚੋਣਾਂ ਵੀ ਹਨ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਭਾਜਪਾ ਮੁਕਤ ਯੂਪੀ ਮਿਸ਼ਨ ਵੀ ਚਲਾਇਆ ਗਿਆ ਹੈ, ਜਿਸ ਤੋਂ ਭਾਜਪਾ ਕਾਫੀ ਜ਼ਿਆਦਾ ਪਰੇਸ਼ਾਨ ਨਜ਼ਰੀਂ ਆ ਰਹੀ ਹੈ।


