
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿਚ ਨਜ਼ਰੀ ਆ ਰਹੇ ਹਨ। ਕੈਪਟਨ ਵੱਲੋਂ ਜਿੱਥੇ ਕਾਂਗਰਸ ਪਾਰਟੀ ਦੇ ਨਾਲ ਮੱਤਭੇਦ ਚੱਲ ਰਹੇ ਹਨ।
ਉਥੇ ਹੀ ਕੈਪਟਨ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਨਿਸ਼ਾਨੇ ਤੇ ਲੈ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਕੱਲ੍ਹ ਯਾਨੀ ਕਿ 27 ਅਕਤੂਬਰ ਨੂੰ ਵੱਡਾ ਧਮਾਕਾ ਕਰਨ ਜਾ ਰਹੇ ਹਨ।ਕੈਪਟਨ ਅਮਰਿੰਦਰ ਦੇ ਕਰੀਬੀ ਰਵੀਨ ਠੁਕਰਾਲ ਦੇ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 27 ਅਕਤੂਬਰ ਨੂੰ 11 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕਰਨਗੇ





