17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਕਾਂਗਰਸੀ ਸੰਸਦ ਪ੍ਰਨੀਤ ਕੌਰ ਛੱਡੇਗੀ ਕਾਂਗਰਸ, ਜਾਰੀ ਹੋਇਆ ਨੋਟਿਸ

ਵੱਡੀ ਖ਼ਬਰ: ਕਾਂਗਰਸੀ ਸੰਸਦ ਪ੍ਰਨੀਤ ਕੌਰ ਛੱਡੇਗੀ ਕਾਂਗਰਸ, ਜਾਰੀ ਹੋਇਆ ਨੋਟਿਸ

ਚੰਡੀਗੜ੍ਹ

ਆਲ ਇੰਡੀਆ ਕਾਂਗਰਸ ਕਮੇਟੀ ਨੇ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਾਰਟੀ ਨੇ ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ।

ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪ੍ਰਨੀਤ ਕੌਰ ਨੂੰ ਸੰਬੋਧਿਤ ਨੋਟਿਸ ਜਾਰੀ ਕਰਦਿਆਂ ਲਿਖਿਆ ਹੈ ਕਿ, “ਪਿਛਲੇ ਕਈ ਦਿਨਾਂ ਤੋਂ ਸਾਨੂੰ ਪਟਿਆਲੇ ਦੇ ਕਾਂਗਰਸੀ ਵਰਕਰਾਂ, ਵਿਧਾਇਕਾਂ, ਨੇਤਾਵਾਂ ਤੋਂ ਤੁਹਾਡੀਆਂ (ਪ੍ਰਨੀਤ) ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਰਿਪੋਰਟਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖ਼ਬਰਾਂ ਉਦੋਂ ਤੋਂ ਆ ਰਹੀਆਂ ਹਨ, ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਆਪਣੀ ਪਾਰਟੀ ਦਾ ਗਠਨ ਕੀਤਾ ਹੈ। ਅਸੀਂ ਤੁਹਾਡੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਤੁਹਾਡੇ ਖੁੱਲ੍ਹੇਆਮ ਐਲਾਨਾਂ ਤੋਂ ਵੀ ਜਾਣੂ ਹਾਂ,”। ਪਾਰਟੀ ਨੇ ਪ੍ਰਨੀਤ ਕੌਰ ਨੂੰ 7 ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਅਜਿਹਾ ਨਾ ਕਰਨ ‘ਤੇ ਪਾਰਟੀ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।

Today Now News

RELATED ARTICLES
- Advertisment -

POPULAR POSTS