16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਨੇ ਬਣਾਈ ਸਿਆਸੀ ਪਾਰਟੀ, ਜਾਣੋ ਕੀ ਰੱਖਿਆ ਨਾਂਅ?...

ਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਨੇ ਬਣਾਈ ਸਿਆਸੀ ਪਾਰਟੀ, ਜਾਣੋ ਕੀ ਰੱਖਿਆ ਨਾਂਅ? ਰਾਜੇਵਾਲ ਹੋਵੇਗਾ ਮੁੱਖ ਚੇਹਰਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਵੱਲੋਂ ਸਿਆਸਤ ‘ਚ ਐਂਟਰੀ ਮਾਰਦਿਆਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਆਪਣੀ ਸਿਆਸੀ ਪਾਰਟੀ ਦਾ ਨਾਂਅ ਸੰਯੁਕਤ ਸਮਾਜ ਮੋਰਚੇ’ ਰੱਖਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।

ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਲੋਕਾਂ ਦੀ ਮੰਗ ਹੈ ਅਤੇ ਲੋਕਾਂ ਮੁਤਾਬਕ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਿਸਟਮ ਗੰਦਾ ਹੋ ਗਿਆ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਨੂੰ ਮਿਲੇ ਪੰਜਾਬ ਦੇ ਹਾਲਾਤ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਨੂੰ ਜਨਤਾ ਦੇ ਸਾਥ ਦੀ ਲੋੜ ਹੈ। ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਦੀਆਂ ਗੱਲਾਂ ‘ਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਲੋਕ ਮੋਰਚੇ ਨੂੰ ਖ਼ੁਦ ਸੰਭਾਲਣ।

Today Now News

RELATED ARTICLES
- Advertisment -

POPULAR POSTS