16.8 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: CM ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ਼ FIR ਦਰਜ

ਵੱਡੀ ਖ਼ਬਰ: CM ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ਼ FIR ਦਰਜ

ਚੰਡੀਗੜ੍ਹ : ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਸਾ ਪੁਲਿਸ ਦੇ ਵਲੋਂ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈਖ਼ਬਰ ਦੇ ਮੁਤਾਬਿਕ ਇਹ ਮਾਮਲਾ ਚੋਣ ਪ੍ਰਚਾਰ ਤੇ ਲੱਗੀ ਪਾਬੰਦੀ ਦੇ ਬਾਵਜੂਦ ਚੋਣ ਪ੍ਰਚਾਰ ਕਰਨ ਕਰਕੇ ਦਰਜ ਕੀਤਾ ਗਿਆ ਹੈ। ਖ਼ਬਰ ਇਹ ਹੈ ਕਿ, ਲੰਘੀ ਸ਼ਾਮ 6 ਵਜੇ ਚੋਣ ਪ੍ਰਚਾਰ ਚੋਣ ਕਮਿਸ਼ਨ ਵਲੋਂ ਬੰਦ ਕਰ ਦਿੱਤਾ ਗਿਆ ਸੀ।

ਪਰ ਇਸ ਦੇ ਬਾਵਜੁਦ ਵੀ ਚੰਨੀ ਵਲੋਂ ਮੂਸੇਵਾਲਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਜਿਸ ਤੋਂ ਬਾਅਦ ਆਪ ਦੇ ਉਮੀਦਵਾਰ ਵਿਜੈ ਸਿੰਗਲਾ ਵਲੋਂ ਪੁਲਿਸ ਸਮੇਤ ਚੋਣ ਅਫ਼ਸਰ ਨੂੰ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਿਸ ਦੇ ਵਲੋਂ ਚੰਨੀ ਅਤੇ ਮੂਸੇਵਾਲਾ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਇਹ ਵੀ ਮਿਲੀ ਹੈ ਕਿ, ਦੇਰ ਰਾਤ ਤੱਕ ਮੁੱਖ ਮੰਤਰੀ ਦੇ ਵਲੋਂ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ, ਜਿਸ ਕਾਰਨ ਚੋਣ ਕਮਿਸ਼ਨ ਦੇ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS