ਚੰਡੀਗੜ੍ਹ
ਕਰੀਬ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਪੰਜਾਬ ਕਾਂਗਰਸ ਦੇੇ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ, ਕੋਰਟ ਨੇ ਉਕਤ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਹੋ ਗਈ ਹੈ।
ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਨੂੰ ਪੱਤਰ ਦੇ ਕੇ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਗੱਲ ਕਹੀ ਗਈ ਹੈ ਅਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਇਹ ਮਾਮਲਾ ਸੁਣਵਾਈ ਲਈ ਉਠਾਇਆ ਜਾਵੇਗਾ।

ਸੁਪਰੀਮ ਕੋਰਟ ਨੇ ਸਿੱਧੂ ਖਿਲਾਫ ਦਾਇਰ ਰੀਵਿਊ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ 25 ਫਰਵਰੀ ਨੂੰ ਸੁਣਵਾਈ ਕਰੇਗਾ।






