17.4 C
Chandigarh

TODAY NOW NEWS

Friday, March 20, 2026
HomeBREAKING NEWSਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਨੂੰ ਮਿਲੀ ਸਜ਼ਾ

ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਨੂੰ ਮਿਲੀ ਸਜ਼ਾ

ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ਸਤੰਬਰ ਨੂੰ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਪੰਜ ਮੈਂਬਰੀ ਪੜਤਾਲੀਆਂ ਕਮੇਟੀ ਬਣਾਈ ਗਈ ਸੀ।

ਇਸ ਪੜਤਾਲੀਆ ਕਮੇਟੀ ਦੀ ਜਾਂਚ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਲਈ ਅੱਜ ਸ੍ਰੀ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਅਤੇ ਉਥੋਂ ਦੇ ਹੈੱਡ ਗ੍ਰੰਥੀ ਗਿਆਨੀ ਪਰਨਾਮ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਲਾਇਆ ਗਿਆ ਹੈ।

ਵੱਡੀ ਖ਼ਬਰ: ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਨੂੰ ਮਿਲੀ ਸਜ਼ਾ!

ਇਸੇ ਤਰ੍ਹਾਂ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਗੁਰਦੁਆਰਾ ਨਾਡਾ ਸਾਹਿਬ ਪੰਚਕੂਲਾ ਅਤੇ ਉੱਥੋਂ ਦੇ ਮੈਨੇਜਰ ਭਗਵੰਤ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਪੰਜ ਮੈਂਬਰੀ ਪੜਤਾਲੀਆ ਕਮੇਟੀ ਦੀ ਰਿਪੋਰਟ ਪੱਚੀ ਤਰੀਕ ਨੂੰ ਆਉਣੀ ਹੈ ਲੇਕਿਨ ਜਾਂਚ ਨੂੰ ਪਾਰਦਰਸ਼ੀ ਢੰਗ ਨਾਲ ਕਰਾਉਣ ਦੇ ਮੰਤਵ ਦੇ ਨਾਲ ਇਹ ਤਬਾਦਲੇ ਕੀਤੇ ਗਏ ਹਨ।

Today Now News

RELATED ARTICLES
- Advertisment -

POPULAR POSTS