16 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖਬਰ: ਕਾਂਗਰਸ ਤੋਂ ਬਾਗੀ ਹੋਈ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ...

ਵੱਡੀ ਖਬਰ: ਕਾਂਗਰਸ ਤੋਂ ਬਾਗੀ ਹੋਈ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ, ਅੱਜ ਹੋਵੇਗੀ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ : ਪੰਜਾਬ ਕਾਂਗਰਸ ਨੂੰ ਲਗਾਤਾਰ ਝਟਕੇ ਤੇ ਝਟਕਾ ਲੱਗ ਰਿਹਾ ਹੈ ਕੋਈ ਲੀਡਰ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਜਾ ਰਿਹਾ, ਕੋਈ ਆਮ ਆਦਮੀ ਪਾਰਟੀ ਵਿੱਚ ਅਤੇ ਕੋਈ ਭਾਜਪਾ ਵਿੱਚ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ ਅਤੇ ਅੱਜ ਹੀ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਣ ਜਾ ਰਿਹਾ ਹੈਕਾਂਗਰਸ ਦੀ ਸੀਨੀਅਰ ਲੀਡਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸ਼ਾਮਲ ਹੋ ਰਹੇ ਹਨ।

ਇਕ ਖਬਰ ਦੇ ਮੁਤਾਬਕ ਕਾਂਗਰਸ ਦੀ ਸੀਨੀਅਰ ਵੁਮੈਨ ਲੀਡਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਉਹ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਕਈ ਵਿਧਾਇਕ ਸੰਸਦ ਮੈਂਬਰ ਅਤੇ ਹੋਰ ਵੱਡੇ ਵੱਡੇ ਲੀਡਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਅੱਜ ਮਨੀਸ਼ਾ ਗੁਲਾਟੀ ਸ਼ਾਮਲ ਹੋ ਰਹੇ ਹਨ ਅਤੇ ਅਗਲੇ ਦਿਨਾਂ ਵਿੱਚ ਹੋਰ ਵੀ ਕਾਂਗਰਸੀ ਲੀਡਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

Today Now News

RELATED ARTICLES
- Advertisment -

POPULAR POSTS