17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ ਵਾਪਿਸ ਲਿਆ ਅਸਤੀਫਾ

ਵੱਡੀ ਖਬਰ : ਨਵਜੋਤ ਸਿੰਘ ਸਿੱਧੂ ਨੇ ਵਾਪਿਸ ਲਿਆ ਅਸਤੀਫਾ

ਨਵਜੋਤ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਬਿਆਨ ਅੱਜ ਸ਼ੁੱਕਰਵਾਰ ਨੂੰ ਜਾਰੀ ਕੀਤਾ। ਰਾਵਤ ਨੇ ਕਿਹਾ ਕਿ ਸਿੱਧੂ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਦੇ ਪੰਜਾਬ ਮੁਖੀ ਵਜੋਂ ਪਾਰਟੀ ਵਿੱਚ ਆਪਣਾ ਕੰਮ ਜਾਰੀ ਰੱਖਣਗੇ। ਸਿੱਧੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀਆਂ ਸਾਰੀਆਂ ਚਿੰਤਾਵਾਂ ਰੱਖੀਆਂ, ਜਿਸ ‘ਤੇ ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਉਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ।

ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਬਾਰੇ ਅਜੇ ਤੱਕ ਪਾਰਟੀ ਲੀਡਰਸ਼ਿਪ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਸੀ। ਉਨ੍ਹਾਂ ਨੇ ਬੀਤੇ ਦਿਨ ਪਾਰਟੀ ਹੈੱਡਕੁਆਰਟਰ ਵਿਖੇ ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਸੀ।

Today Now News

RELATED ARTICLES
- Advertisment -

POPULAR POSTS