16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBig News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਿਹੰਗ ਨੇ ਚਲਾਈ ਗੋਲੀ

Big News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਿਹੰਗ ਨੇ ਚਲਾਈ ਗੋਲੀ

ਸ੍ਰੀ ਅਨੰਦਪੁਰ ਸਾਹਿਬ- ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਨਿਹੰਗ ਵੱਲੋਂ ਗੋਲੀ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ, ਉਕਤ ਨਿਹੰਗ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ, ਅੱਜ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਪਾਰੀ ਇਕ ਅਜੀਬੋ ਗਰੀਬ ਘਟਨਾ ਦੇ ਤਹਿਤ ਨਿਹੰਗ ਸਿੰਘ ਦੇ ਬਾਣੇ ਵਿਚ ਆਏ ਹਰਿਆਣਾ ਦੇ ਪਾਣੀਪਤ ਨਾਲ ਸਬੰਧਿਤ ਇਕ ਵਿਅਕਤੀ ਨੇ ਮੱਥਾ ਟੇਕਣ ਉਪਰੰਤ ਬਾਹਰ ਆ ਕੇ ਆਪਣੇ ਲਾਇਸੰਸੀ ਪਿਸਤੌਲ ਨਾਲ ਹਵਾਈ ਫਾਇਰ ਕਰ ਦਿੱਤਾ।

ਜਿਸ ਤੋਂ ਬਾਅਦ ਉੱਥੇ ਮੌਜੂਦ ਸੰਗਤ ‘ਚ ਹਫ਼ੜਾ-ਤਫੜੀ ਵਾਲਾ ਮਾਹੌਲ ਬਣ ਗਿਆ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਤੁਰੰਤ ਉਸਨੂੰ ਕਾਬੂ ਕਰ ਲਿਆ, ਅਤੇ ਨਿਹੰਗ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਦੱਸਣਾ ਬਣਦਾ ਹੈ ਕਿ, ਕੁੱਝ ਦਿਨ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵੀ ਘਟਨਾ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਲੋਕਾਂ ਨੇ ਧਰਨੇ ਮੁਜ਼ਾਹਰੇ ਵੀ ਕੀਤੇ ਸਨ।

Today Now News

RELATED ARTICLES
- Advertisment -

POPULAR POSTS