17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲੋਂ ਸੰਯੁਕਤ ਸਮਾਜ ਮੋਰਚਾ ਦੇ...

ਵੱਡੀ ਖ਼ਬਰ: ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲੋਂ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਇਸੇ ਦੌਰਾਨ ਹੀ ਕਿਸਾਨਾਂ ਨੇ ਵੀ ਮੋਦੀ ਨੂੰ ਕਾਲੀਆਂ ਝੰਡੀਆਂ ਵਿਖਾਉਣ ਦਾ ਪਹਿਲਾਂ ਹੀ ਪ੍ਰੋਗਰਾਮ ਉਲੀਕਿਆ ਹੋਇਆ ਹੈ।

ਪਰ ਇਸੇ ਵਿਚਕਾਰ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ, ਪੁਲਿਸ ਨੇ ਸੰਯੁਕਤ ਕਿਸਾਨ ਮੋਰਚੇ ਦੇ ਕਈ ਆਗੂਆਂ ਨੂੰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਦੱਸਣਾ ਬਣਦਾ ਹੈ ਕਿ, ਖ਼ਬਰ ਦੇ ਮੁਤਾਬਿਕ, ਥਾਣੇ ਵਿੱਚ ਹੀ ਲਾਈਵ ਹੋਏ ਦੁਆਰਾ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਨੇ ਦੱਸਿਆ ਕਿ, ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਸ਼ਾਂਤਮਈ ਢੰਗ ਦੇ ਨਾਲ ਮੋਦੀ ਨੂੰ ਕਾਲੀਆਂ ਝੰਡੀਆਂ ਵਿਖਾਉਣ ਦਾ ਪ੍ਰੋਗਰਾਮ ਉਲੀਕਿਆ ਸੀ।

Today Now News

RELATED ARTICLES
- Advertisment -

POPULAR POSTS