ਚੰਡੀਗੜ੍ਹ : ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ, ਉਹਨੇ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਭੇਜ ਦਿੱਤਾ ਹੈ।

ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹੈ ਕਿ, ਬਹਿਲ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਦੂਜੇ ਪਾਸੇ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਰਮਨ ਬਹਿਲ ਨੂੰ ਮਨਾਉਣ ਦੀਆਂ ਕੋਸਿਸ਼ਾਂ ਲਗਾਤਾਰ ਕਾਂਗਰਸ ਦੇ ਸੀਨੀਅਰ ਲੀਡਰ ਕਰ ਰਹੇ ਹਨ।
ਅਸਤੀਫ਼ੇ ਦੇ ਕਾਰਨ ਦਾ ਹੁਣ ਤੱਕ ਪਤਾ ਤਾਂ ਨਹੀਂ ਲੱਗ ਸਕਿਆ, ਪਰ ਇੰਨਾਂ ਜ਼ਰੂਰ ਕਿਹਾ ਜਾ ਸਕਦਾ ਹੈ ਕਿ, ਉਹ ਕਾਂਗਰਸ ਨੂੰ ਅਲਵਿਦਾ ਕਹਿ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਬਹਿਲ ਗੁਰਦਾਸਪੁਰ ਹਲਕੇ ਤੋਂ ਚੋਣ ਲੜਨ ਦੇ ਚਾਹਵਾਨ ਹਨ।





