17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਪੰਜਾਬ ‘ਚ ਲੱਗਣਗੇ ਚਿੱਪ ਵਾਲੇ ਬਿਜਲੀ ਮੀਟਰ

ਵੱਡੀ ਖ਼ਬਰ: ਪੰਜਾਬ ‘ਚ ਲੱਗਣਗੇ ਚਿੱਪ ਵਾਲੇ ਬਿਜਲੀ ਮੀਟਰ

ਸ੍ਰੀ ਆਨੰਦਪੁਰ ਸਾਹਿਬ

ਬਿਜਲੀ ਮਹਿਕਮੇ ਵੱਲੋਂ ਲਗਾਏ ਜਾ ਰਹੇ ਚਿੱਪ ਮੀਟਰ ਵਾਲੇ ਮੀਟਰਾਂ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਇਨ੍ਹਾਂ ਮੀਟਰਾਂ ਦਾ ਬਾਈਕਾਟ ਕੀਤਾ ਗਿਆ। ਕਿਸਾਨ ਮਜ਼ਦੂਰ ਯੂਨੀਅਨਾਂ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਕਿਸੇ ਵੀ ਪ੍ਰਕਾਰ ਦੀ ਲੁੱਟ ਦਾ ਵਿਰੋਧ ਕਰਨ ਲਈ ਕਿਸਾਨ ਮਜ਼ਦੂਰ ਨਾਲ ਖੜ੍ਹਨਗੇ ਅਤੇ ਸਰਕਾਰ ਵੱਲੋਂ ਹੋ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਜੰਗ ਲੜਨਗੇ। ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਹੁਣ ਬਿਜਲੀ ਮਹਿਕਮੇ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਕਿਸਾਨਾਂ ਨੇ ਨਵੀਂ ਸ਼ੁਰੂਆਤ ਕੀਤੀ ਹੈ ਜੋ ਬਿਜਲੀ ਮਹਿਕਮਿਆਂ ਵਲੋਂ ਚਿੱਪ ਮੀਟਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਏ ਜਾਂਦੇ ਹਨ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਬਿਜਲੀ ਦਫਤਰ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਜੋ ਵੀ ਫੈਸਲੇ ਚਾਹੇ ਉਹ ਸਰਕਾਰੀ ਹੋਣ ਚਾਹੇ ਉਹ ਪ੍ਰਾਈਵੇਟ ਜੋ ਕਿਸਾਨ ਵਿਰੋਧੀ ਅਤੇ ਆਮ ਜਨਤਾ ਵਿਰੋਧੀ ਹੋਣਗੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚਿੱਪ ਵਾਲੇ ਮੀਟਰ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਾਵਰਕਾਮ ਦੇ ਦਫਤਰ ਦੇ ਬਾਹਰ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਅਤੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।

ਸੈਂਕੜੇ ਕਿਸਾਨ ਇਕੱਠੇ ਹੋ ਕੇ ਪਾਵਰਕਾਮ ਦੇ ਐਕਸੀਅਨ ਅਤੇ ਐੱਸ ਡੀ ਓ ਨੂੰ ਮਿਲੇ ਤੇ ਉਨ੍ਹਾਂ ਅਲਟੀਮੇਟਮ ਦਿੱਤਾ ਕਿ ਜੋ ਆਪਣੇ ਇਲਾਕੇ ਵਿੱਚ ਚਿੱਪ ਵਾਲੇ ਪ੍ਰੀਪੇਡ ਮੀਟਰ ਲੱਗ ਰਹੇ ਹਨ , ਉਹ ਨਾ ਲਗਾਏ ਜਾਣ ਨਹੀਂ ਤਾਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਸੜਕ ਤੇ ਚੱਕਾ ਜਾਮ ਕਰਕੇ ਵਿਭਾਗ ਦੇ ਖਿਲਾਫ ਨਾਅਰੇਬਾਜੀ ਕੀਤੀ ਜਾਵੇਗੀ।

ਇਸ ਮੌਕੇ ਕਿਸਾਨਾਂ ਤੋਂ ਮੰਗ ਪੱਤਰ ਲੈਣ ਤੋਂ ਬਾਅਦ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ। ਇਸ ਮੌਕੇ ਐਕਸੀਅਨ ਬਿਜਲੀ ਵਿਭਾਗ ਨੇ ਵੀ ਗੱਲਬਾਤ ਦੌਰਾਨ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।

Today Now News

RELATED ARTICLES
- Advertisment -

POPULAR POSTS