
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰ ਦਿੱਤਾ ਹੈ।
ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਇਸ ਤੋਂ ਪਹਿਲਾਂ ਉੱਤਰ ਤੋਂ ਦੱਖਣ ਤੱਕ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਲੱਗੇ ਝਟਕੇ ਤੋਂ ਇਕ ਦਿਨ ਮਗਰੋਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਪੈਟਰੋਲ ਤੇ ਡੀਜ਼ਲ ’ਤੇ ਲਗਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲਿਟਰ ਘਟਾਉਣ ਦਾ ਫੈਸਲਾ ਕੀਤਾ ਸੀ। ਦੀਵਾਲੀ ਦੀ ਪੂਰਬਲੀ ਸੰਧਿਆ ਕੀਤੇ ਇਸ ਐਲਾਨ ਨਾਲ ਮਹਿੰਗਾਈ ਖ਼ਿਲਾਫ਼ ਲੜ ਰਹੇ ਆਮ ਆਦਮੀ ਨੂੰ ਕੁਝ ਰਾਹਤ ਮਿਲੀ ਸੀ।






