
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਮੰਦਭਾਗਾ ਦੱਸਿਆ ਹੈ।
ਇਸ ਸਬੰਧੀ ਉਨ੍ਹਾਂ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਨਾਉਣ ਦੇ ਚੱਕਰ ‘ਚ ਸਮਾਂ ਖ਼ਰਾਬ ਨਹੀਂ ਕੀਤਾ ਜਾ ਸਕਦਾ ਬਲਕਿ ਜਲਦ ਤੋਂ ਜਲਦ ਨਵੇਂ ਪ੍ਰਧਾਨ ਦੀ ਨਿਯੁਕਤੀ ਕਰ ਦੇਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸਿੱਧੂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਹ ਸਮਝੌਤਾ ਨਹੀਂ ਕਰ ਸਕਦੇ, ਇਸ ਲਈ ਉਹ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।
ਅਸਤੀਫ਼ਾ ਦੇਣ ਦੇ ਇਕ ਦਿਨ ਬਾਅਦ ਯਾਨੀ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਇਕ ਵੀਡੀਓ ਟਵੀਟ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਆਪਣੀ ਨਰਾਜ਼ਾਗੀ ਦੇ ਕਾਰਨ ਵੀ ਦੱਸੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਵੀ ਹੋ ਰਹੀ ਹੈ।





