16.8 C
Chandigarh

TODAY NOW NEWS

Friday, March 20, 2026
HomePOLITICSਭਿੱਖੀਵਿੰਡ ਵਿਚ ਅਕਾਲੀ ਦਲ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋ ਵਿਚ...

ਭਿੱਖੀਵਿੰਡ ਵਿਚ ਅਕਾਲੀ ਦਲ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋ ਵਿਚ ਪੁੱਜੇ ਬਿਕਰਮ ਸਿੰਘ ਮਜੀਠੀਆ

ਅਕਾਲੀ ਦਲ ਦੇ ਹੱਕ ਵਿਚ ਵਰਕਰਾਂ ਉਮੁੜਿਆ ਜਨ ਸੈਲਾਬ

ਭਿੱਖੀਵਿੰਡ (ਰਿੰਪਲ ਗੋਲਣ) : ਬੀਤੇ 2 ਫਰਵਰੀ ਨੂੰ ਅਕਾਲੀ ਦਲ ਵਲੋਂ ਪੇਪਰ ਦਾਖਲ ਕਰਵਾਉਣ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਕੀਤੀ ਗਈ ਹੁੱਲੜਬਾਜ਼ੀ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਵੋਟਰਾਂ ਵਿਚ ਨਵਾਂ ਜੋਸ਼ ਭਰਨ ਲਈ ਅੱਜ ਅਕਾਲੀ ਦਲ ਵਲੋਂ ਵਿਸ਼ਾਲ ਪੱਧਰ ਦਾ ਰੋਡ ਸ਼ੋ ਭਿੱਖੀਵਿੰਡ ਵਿਚ ਕੱਢਿਆ ਗਿਆ ਜਿਸ ਵਿਚ ਸਮੂਹ ਵਰਕਰ ਵੀ ਵੱਡੀ ਗਿਣਤੀ ਵਿਚ ਪੁੱਜੇ ਇਸ ਰੋਡ ਸ਼ੋ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪੁੱਜੇ ਜਿਨ੍ਹਾਂ ਵਲੋਂ ਭਿੱਖੀਵਿੰਡ ਦੇ ਵੱਖ ਵੱਖ ਰੋਡ ਤੇ ਕੱਢੇ ਰੋਡ ਸ਼ੋ ਵਿਚ ਹਾਜ਼ਰੀ ਭਰੀ ਗਈ
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਜਿਸ ਦੇ ਚੱਲਦੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਸ਼ਰੇਆਮ ਗੁੰਡਾਗਰਦੀ ਹੋਈ ਜਿੰਨ੍ਹਾਂ ਵਿਚ ਭਿੱਖੀਵਿੰਡ ਵੀ ਸ਼ਾਮਿਲ ਹੈ ਉਨ੍ਹਾਂ ਮੋਗਾ ਵਿਚ ਵਾਪਰੀ ਘਟਨਾ ਨੂੰ ਦੁਹਰਾਉਂਦੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸੁੱਤੇ ਹੋਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਧੱਕੇਸ਼ਾਹੀਆਂ ਦੀ ਘਟਨਾਵਾਂ ਨਜ਼ਰ ਨਹੀਂ ਆ ਰਹੀਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ 40 ਫ਼ੀਸਦ ਪੇਪਰ ਰੱਦ ਕਰਵਾਏ ਗਏ ਹਨ ਸਿਰਫ 60 ਫ਼ੀਸਦ ਪੋਲਿੰਗ ਕਰਵਾਈ ਜਾ ਰਹੀ ਹੈ ਉਨ੍ਹਾਂ ਕਿ ਪੰਜਾਬ ਵਿਚ ਨਿਰਪੱਖ ਚੋਣਾਂ ਕਰਵਾਉਣ ਲਈ ਅਰਧ ਸੈਨਿਕ ਬਲ ਲਗਾਏ ਜਾਣੇ ਚਾਹੀਦੇ ਹਨ ਨਾਲ ਹੀ ਉਨ੍ਹਾਂ ਅਕਾਲੀ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਉਹ ਆਪਣਾ ਚੋਣ ਪ੍ਰਚਾਰ ਸਹੀ ਤਰੀਕੇ ਨਾਲ ਕਰ ਸਕਣ ਉਨ੍ਹਾਂ ਅਫ਼ਸਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਅਫ਼ਸਰਾਂ ਨੂੰ ਆਪਣਾ ਕੰਮ ਸਹੀ ਤਰੀਕੇ ਕਰਨਾ ਚਾਹੀਦਾ ਉਨ੍ਹਾਂ ਭਿੱਖੀਵਿੰਡ ਦੇ ਡੀਐੱਸਪੀ ਰਾਜਬੀਰ ਸਿੰਘ ਅਤੇ ਐੱਸਐੱਚਓ ਸਰਬਜੀਤ ਸਿੰਘ ਨੂੰ ਕਿਹਾ ਕਿ ਉਹ ਕਾਂਗਰਸ ਦੀ ਪੁਸ਼ਤ ਪਨਾਹੀ ਛੱਡ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ

Today Now News

RELATED ARTICLES
- Advertisment -

POPULAR POSTS