17.1 C
Chandigarh

TODAY NOW NEWS

Friday, March 20, 2026
HomeBREAKING NEWSਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗ੍ਰਿਫ਼ਤਾਰ, 4...

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗ੍ਰਿਫ਼ਤਾਰ, 4 ਪਿਸਤੌਲ ਤੇ ਅਸਲ੍ਹਾ ਬਰਾਮਦ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਗ੍ਰਿਫ਼ਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਾਵੜਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ (ADGP Promod Ban) ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਵੇਰਵੇ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਸਚਿਨ ਅਤੇ ਹਿੰਮਤਵੀਰ ਗੁਆਂਢੀ ਰਾਜ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ।

Today Now News

RELATED ARTICLES
- Advertisment -

POPULAR POSTS