ਚੰਡੀਗੜ੍ਹ: ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਸਰਜਨ ਅਤੇ ਪੰਜਾਬ ਰਤਨ ਐਵਾਰਡੀ ਬੀਐਫਯੂਐਚਐਸ ਵੀਸੀ ਡਾਕਟਰ ਰਾਜ ਬਹਾਦਰ ਵੱਲੋਂ ਅਸਤੀਫੇ ਦਿੱਤੇ ਜਾਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਹੁਣ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਘੇਰਿਆ ਜਾ ਰਿਹਾ ਹੈ।

ਇਸ ਮਸਲੇ ’ਤੇ ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਵੀਸੀ ਦਾ ਅਪਮਾਨ ਕੀਤਾ ਗਿਆ ਹੈ। ਇਸ ਅਪਮਾਨ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਨੂੰ ਆਪਣੀ ਮੂਰਖਤਾ ਲਈ ਵੀਸੀ ਅਤੇ ਪੂਰੇ ਸੂਬੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ।





