16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਵਿਰੁੱਧ ਮਾਨਯੋਗ ਅਦਾਲਤ ਵਿਖੇ ਕੰਪਲੇਟ ਫਾਈਲ ਕੀਤੀ

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਵਿਰੁੱਧ ਮਾਨਯੋਗ ਅਦਾਲਤ ਵਿਖੇ ਕੰਪਲੇਟ ਫਾਈਲ ਕੀਤੀ

ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ ਤੋਂ ਮੁੜ ਕਿਸਾਨਾਂ ਵਿਰੁੱਧ ਟਵੀਟ ਕਰ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਵਿਰੁੱਧ ਸੋਸ਼ਲ ਮੀਡੀਆ ਤੇ ਕੁਮੈਂਟ ਕਰਨ ਕਾਰਨ ਵਿਵਾਦਾਂ ਵਿਚ ਆਈ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ ਤੋਂ ਮੁੜ ਕਿਸਾਨਾਂ ਵਿਰੁੱਧ ਟਵੀਟ ਕਰ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸੰਬੰਧੀ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਰਾਹੀਂ ਜੇਐਮਆਈਸੀ ਸ੍ਰੀ ਮਨਦੀਪ ਸਿੰਘ ਦੀ ਅਦਾਲਤ ਵਿਖੇ ਕੰਗਨਾ ਰਣੌਤ ਵਿਰੁੱਧ ਇਕ ਕੇਸ ਦਾਇਰ ਕੀਤਾ ਹੈ। ਜਿਸ ਦੀ ਅਗਲੀ ਸੁਣਵਾਈ 15 ਫ਼ਰਵਰੀ ਹੈ।

ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਵਿਰੁੱਧ ਸੋਸ਼ਲ ਮੀਡੀਆ ਤੇ ਕੁਮੈਂਟ ਕਰਨ ਕਾਰਨ ਵਿਵਾਦਾਂ ਵਿਚ ਆਈ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ ਤੋਂ ਮੁੜ ਕਿਸਾਨਾਂ ਵਿਰੁੱਧ ਟਵੀਟ ਕਰ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸੰਬੰਧੀ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਰਾਹੀਂ ਜੇਐਮਆਈਸੀ ਸ੍ਰੀ ਮਨਦੀਪ ਸਿੰਘ ਦੀ ਅਦਾਲਤ ਵਿਖੇ ਕੰਗਨਾ ਰਣੌਤ ਵਿਰੁੱਧ ਇਕ ਕੇਸ ਦਾਇਰ ਕੀਤਾ ਹੈ। ਦਾਇਰ ਕੀਤੇ ਗਏ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੀ 3 ਫਰਵਰੀ ਨੂੰ ਕੰਗਨਾ ਰਣੌਤ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੀਤੇ 75 ਦਿਨਾਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਲਈ ਅੱਤਵਾਦੀ, ਵੱਖਵਾਦੀ ਅਤੇ ਇੱਥੋਂ ਤੱਕ ਕੇ ਕੈਂਸਰ ਵਰਗੇ ਭੈੜੇ ਸ਼ਬਦ ਵਰਤ ਕੇ ਕਿਸਾਨਾਂ ਨੂੰ ਠੇਸ ਪਹੁੰਚਾਈ ਹੈ। ਇੰਨਾ ਹੀ ਨਹੀਂ ਕੰਗਨਾ ਰਣੌਤ ਨੇ ਆਪਣੇ ਇਸ ਟਵੀਟ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਲੜਾਉਣ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਪਬਲੀਸਿਟੀ ਲਈ ਭਾਈਚਾਰਕ ਸਾਂਝ ਨੂੰ ਖਰਾਬ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ ਮਾਣਯੋਗ ਅਦਾਲਤ ਵਿਚ ਵੱਖ-ਵੱਖ ਧਰਾਵਾਂ ਅਧੀਨ ਇਕ ਕੰਪਲੇਂਟ ਫਾਈਲ ਕੀਤੀ ਹੈ ਅਤੇ ਮਾਣਯੋਗ ਕੋਰਟ ਤੋਂ ਕੰਗਨਾ ਰਨੌਤ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Today Now News

RELATED ARTICLES
- Advertisment -

POPULAR POSTS