17.1 C
Chandigarh

TODAY NOW NEWS

Friday, March 20, 2026
HomeBREAKING NEWSBig Breaking: ਗੂਗਲ ਦੇ ਸੀਈਓ ਅਤੇ 5 ਹੋਰ ਅਧਿਕਾਰੀਆਂ ਖਿਲਾਫ਼ FIR ਦਰਜ

Big Breaking: ਗੂਗਲ ਦੇ ਸੀਈਓ ਅਤੇ 5 ਹੋਰ ਅਧਿਕਾਰੀਆਂ ਖਿਲਾਫ਼ FIR ਦਰਜ

ਮੁੰਬਈ (ਏਐਨਆਈ):

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਕੰਪਨੀ ਦੇ 5 ਹੋਰ ਅਧਿਕਾਰੀਆਂ ਵਿਰੁੱਧ ਕਾਪੀਰਾਈਟ ਐਕਟ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ।

ਮੁੰਬਈ ਪੁਲਸ ਨੇ ਕਿਹਾ ਕਿ, ‘ਅਦਾਲਤ ਦੇ ਨਿਰਦੇਸ਼ਾਂ ‘ਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਕੰਪਨੀ ਦੇ 5 ਹੋਰ ਅਧਿਕਾਰੀਆਂ ਖਿਲਾਫ ਕਾਪੀਰਾਈਟ ਐਕਟ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਕੇਸ ਫਿਲਮ ਨਿਰਦੇਸ਼ਕ ਸੁਨੀਲ ਦਰਸ਼ਨ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਜਿਸ ਨੇ ਦੋਸ਼ ਲਗਾਇਆ ਹੈ ਕਿ ਗੂਗਲ ਨੇ ਅਣਅਧਿਕਾਰਤ ਵਿਅਕਤੀਆਂ ਨੂੰ ਉਸਦੀ ਫਿਲਮ ‘ਏਕ ਹਸੀਨਾ ਥੀ ਏਕ ਦੀਵਾਨਾ ਥਾ’ ਨੂੰ ਯੂਟਿਊਬ ‘ਤੇ ਅਪਲੋਡ ਕਰਨ ਦੀ ਇਜਾਜ਼ਤ ਦਿੱਤੀ ਸੀ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS