17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹBreaking- ਕੇਜਰੀਵਾਲ ਫਿਰ ਆਉਣਗੇ ਪੰਜਾਬ, ਕਰਨਗੇ ਸ਼ਾਂਤੀ ਮਾਰਚ

Breaking- ਕੇਜਰੀਵਾਲ ਫਿਰ ਆਉਣਗੇ ਪੰਜਾਬ, ਕਰਨਗੇ ਸ਼ਾਂਤੀ ਮਾਰਚ

ਚੰਡੀਗੜ੍ਹ:

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 31 ਦਸੰਬਰ ਨੂੰ ਪੰਜਾਬ ਆਉਣਗੇ ਅਤੇ ਪਟਿਆਲਾ ‘ਚ ਸ਼ਾਂਤੀ ਮਾਰਚ ਦੀ ਅਗਵਾਈ ਕਰਨਗੇ। ਇਸ ਗੱਲ ਦੀ ਜਾਣਕਾਰੀ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰਿਕ ਇਕਜੁੱਟਤਾ ਨੂੰ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਵਲੋਂ ਕੇਜਰੀਵਾਲ ਦੀ ਅਗਵਾਈ ‘ਚ 31 ਦਸੰਬਰ ਨੂੰ ਪਟਿਆਲਾ ਵਿਖੇ ਇਹ ਸ਼ਾਂਤੀ ਮਾਰਚ ਕੱਢਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਦੇ ਮੱਦੇਨਜ਼ਰ ਬਹੁਤ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।ਪਿਛਲੇ ਦਿਨੀਂ ਲੁਧਿਆਣਾ ਕੋਰਟ ‘ਚ ਧਮਾਕਾ ਵੀ ਹੋਇਆ ਜਿੱਥੇ 1 ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਿਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ‘ਚ ਸਭ ਧਰਮਾਂ ਦੇ ਲੋਕ ਹਿੰਦੂ, ਸਿੱਖ, ਈਸਾਈ ਜਾਂ ਮੁਸਲਮਾਨ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਸਭ ਧਰਮਾਂ ਦੋ ਲੋਕਾਂ ਨੇ ਆਪਸੀ ਭਾਈਚਾਰੇ ਦੀ ਸਾਂਝ ਨੂੰ ਕਾਇਮ ਰੱਖਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਕਜੁੱਟਤਾ ਨੂੰ ਬਣਾਈ ਰੱਖਣ ਅਤੇ ਪੰਜਾਬ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ 31 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS