16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBreaking: ਟਿਕਰੀ ਬਾਰਡਰ ‘ਤੇ ਵਾਪਰਿਆ ਵੱਡਾ ਹਾਦਸਾ; 5 ਔਰਤਾਂ ਨੂੰ ਟਿੱਪਰ ਨੇ...

Breaking: ਟਿਕਰੀ ਬਾਰਡਰ ‘ਤੇ ਵਾਪਰਿਆ ਵੱਡਾ ਹਾਦਸਾ; 5 ਔਰਤਾਂ ਨੂੰ ਟਿੱਪਰ ਨੇ ਕੁਲਚਿਆਂ, 3 ਦੀ ਮੌਤ, 2 ਗੰਭੀਰ ਜ਼ਖ਼ਮੀ

ਮਾਨਸਾ :

ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਲਈ ਗਈਆਂ ਹੋਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਿ੍ਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ ( 61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ਤੋਂ ਦੌੜ ਗਿਆ ਅਤੇ ਪੁਲਿਸ ਨੇ ਆ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS