16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBreaking: ਕੋਰੋਨਾ ਕਹਿਰ ਦੇ ਚਲਦਿਆਂ ਮੋਦੀ ਸਰਕਾਰ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ...

Breaking: ਕੋਰੋਨਾ ਕਹਿਰ ਦੇ ਚਲਦਿਆਂ ਮੋਦੀ ਸਰਕਾਰ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ–

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੇਸ਼ ਭਰ ‘ਚ ਵਧਦੇ ਮਾਮਲਿਆਂ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੋਰੋਨਾ ਸੰਬੰਧੀ ਪ੍ਰੋਟੋਕਾਲ ਅਤੇ ਦਿਸ਼ਾ-ਨਿਰਦੇਸ਼ਾਂ ‘ਤੇ ਅਮਲ ਦੀ ਮਿਆਦ ਆਉਣ ਵਾਲੀ 31 ਜਨਵਰੀ ਤੱਕ ਵਧਾ ਦਿੱਤੀ ਹੈ ਅਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।

ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਮੰਤਰਾਲਿਆਂ ਅਤੇ ਵਿਭਾਗਾਂ ਨੂੰ ਚਿੱਠੀ ਲਿਖ ਕੇ ਇਸ ਬਾਰੇ ਆਦੇਸ਼ ਜਾਰੀ ਕੀਤੇ। ਇਹ ਆਦੇਸ਼ ਆਫ਼ਤ ਪ੍ਰਬੰਧਨ ਐਕਟ 2005 ਦੇ ਅਧੀਨ ਜਾਰੀ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਰਵਾਰ ਨੂੰ ਦੇਸ਼ ਭਰ ‘ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਤੋਂ ਜਾਰੀ ਆਦੇਸ਼ ‘ਚ ਕਿਹਾ ਗਿਆ ਹੈ ਕਿ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਰੋਨਾ ਸੰਕਰਮਣ ਦੀ ਸਥਿਤੀ ਅਨੁਸਾਰ ਭੀੜ ‘ਤੇ ਕੰਟਰੋਲ ਲਈ ਸਥਾਨਕ ਪੱਧਰ ‘ਤੇ ਜ਼ਰੂਰੀ ਪਾਬੰਦੀਆਂ ਲਗਾਉਣ।

ਉਨ੍ਹਾਂ ਤੋਂ ਸਮਾਜਿਕ ਦੂਰੀ ਦਾ ਪਾਲਣ ਯਕੀਨੀ ਕਰਨ ਲਈ ਜ਼ਰੂਰਤ ਅਨੁਸਾਰ ਧਾਰਾ 144 ਲਾਗੂ ਕਰਨ ਨੂੰ ਵੀ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਮਹਾਮਾਰੀ ਅਤੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਨਾਲ ਨਜਿੱਠਣ ਲਈ ਮੰਗਲਵਾਰ ਨੂੰ ਚੌਕਸੀ ਉਪਾਅ ਲਾਗੂ ਕਰਨ ਲਈ ਕਿਹਾ ਸੀ। ਇਨ੍ਹਾਂ ਉਪਾਵਾਂ ‘ਤੇ ਅਮਲ ਨੂੰ ਹੁਣ ਆਉਣ ਵਾਲੀ 31 ਜਨਵਰੀ ਤੱਕ ਵਧਾਇਆ ਜਾ ਰਿਹਾ ਹੈ।

ਭੱਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਇਨ੍ਹਾਂ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਦੇਸ਼ ਭਰ ‘ਚ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਨ੍ਹਾਂ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਆਫ਼ਤ ਪ੍ਰਬੰਧਨ ਐਕਟ ਦੀਆਂ ਧਾਰਾਵਾਂ 51 ਤੋਂ 60 ਦੇ ਪ੍ਰਬੰਧਾਂ ਅਤੇ ਆਈ.ਪੀ.ਸੀ. ਦੀ ਧਾਰਾ 188 ਅਤੇ ਹੋਰ ਕਾਨੂੰਨੀ ਪ੍ਰਬੰਧਾਂ ਦੇ ਅਧੀਨ ਕਾਰਵਾਈ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS