17.4 C
Chandigarh

TODAY NOW NEWS

Friday, March 20, 2026
HomeBREAKING NEWSBreaking News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ

Breaking News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੇਟਿਵ

ਟਵੀਟ ਰਾਹੀਂ ਦਿੱਤੀ ਜਾਣਕਾਰੀ

ਨਵੀਂ ਦਿੱਲੀ, (ਏਜੰਸੀ) : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਾਇਰਸ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਆਪਣੀ ਲਪੇਟ ਚ ਲੈ ਲਿਆ ਹੈ। ਇਸ ਦੀ ਜਾਣਕਾਰੀ ਸ਼ਾਹ ਨੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਲਿਖਿਆ, ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ‘ਤੇ ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ਮੁਤਾਬਿਕ ਹਸਪਤਾਲ ‘ਚ ਭਰਤੀ ਹੋ ਰਿਹਾ ਹਾਂ। ਮੈਂ ਬੇਨਤੀ ਕਰਦਾ ਹਾਂ ਕਿ ਤੁਹਾਡੇ ‘ਚੋਂ ਜੋ ਲੋਕ ਕੁਝ ਦਿਨਾਂ ‘ਚ ਮੇਰੇ ਸਪੰਰਕ ‘ਚ ਆਏ ਹਨ, ਕਿਰਪਾ ਕਰ ਕੇ ਖ਼ੁਦ ਨੂੰ ਆਈਸੋਲੇਟ ਕਰ ਲੈਣ ਤੇ ਆਪਣੀ ਜਾਂਚ ਜ਼ਰੂਰ ਕਰਵਾਉਣ।’

Today Now News

RELATED ARTICLES
- Advertisment -

POPULAR POSTS