17.1 C
Chandigarh

TODAY NOW NEWS

Thursday, March 19, 2026
HomeBREAKING NEWSBreaking- ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ

Breaking- ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬ ਪੁਲਿਸ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿੱਚ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 9 ਹੋਰ ਮੁਲਜ਼ਮਾਂ ਖ਼ਿਲਾਫ਼ ਨਵੀਂ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਜਲੰਧਰ ਰੇਂਜ ਦੇ ਡਿਪਟੀ ਜਨਰਲ ਆਫ਼ ਪੁਲਿਸ (ਡੀਆਈਜੀ) ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਇੱਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਨੇ ਅਚਨਚੇਤ ਛਾਪੇ ਮਾਰ ਕੇ ਡੇਰਾ ਸੱਚਾ ਸੌਦਾ ਸਿਰਸਾ ਦੇ 7 ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਦੱਸਣਯੋਗ ਹੈ ਕਿ ਸਾਲ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕੀਤੇ ਜਾਣ ਤੋਂ ਬਾਅਦ ਬੀੜ ਦੇ ਫਟੇ ਹੋਏ ਪੱਤਰੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਨਾਲ ਲਗਦੇ ਪਿੰਡਾਂ ਵਿੱਚੋਂ ਖਿੱਲਰੇ ਮਿਲੇ ਸਨ। ਪਿੰਡ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਤੁਰੰਤ ਬਾਅਦ ਪੰਜਾਬ ਭਰ ‘ਚ ਇਸ ਬੇਅਦਬੀ ਦੇ ਰੋਸ ਵਜੋਂ ਮੁਜ਼ਾਹਰੇ-ਧਰਨੇ ਹੋਏ ਅਤੇ ਬਹਿਬਲ ਕਲਾਂ ਪਿੰਡ ਵਿੱਚ ਧਰਨਾ ਦੇ ਰਹੇ ਦੋ ਸਿੱਖ ਪ੍ਰਦਰਸ਼ਨਕਾਰੀਆਂ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

Today Now News

RELATED ARTICLES
- Advertisment -

POPULAR POSTS