ਜੇਕਰ ਇਸ ਸਮੱਸਿਆ ਦਾ ਹੱਲ ਨਹੀ ਕੀਤਾ ਗਿਆ ਤਾ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਪੀ.ਆਈ.ਐਮ. ਵੱਲੋਂ ਡੀ.ਸੀ. ਦਫਤਰ ਦੇ ਅੱਗੇ ਰੋਸ਼ ਪ੍ਰਦਰਸ਼ਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਉਹਨਾ ਦੱਸਿਆ ਕਿ ਜਿਲ੍ਹਾ ਮਾਨਸਾ ਵਿੱਚ ਪੁਲਿਸ ਵੱਲੋਂ ਉਹਨਾ ਦੇ ਦਫਤਰ ਤੇ ਹਮਲਾ ਕੀਤਾ ਗਿਆ ਅਤੇ ਸੂਬਾ ਸਕੱਤਰ ਅਤੇ ਜਿਲ੍ਹਾ ਸਕੱਤਰ ਕਾਮਰੇਡ ਕੁਲਵਿੰਦਰ ਸਿੰਘ ਅਤੇ ਹੋਰ ਸਾਥੀਆਂ ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ । ਉਹਨਾ ਮੰਗ ਕੀਤੀ ਕਿ ਉਹਨਾ ਦੇ ਗ੍ਰਿਫਤਾਰ ਕੀਤੇ ਗਏ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਹਮਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਾਮਰੇਡ ਕੁਲਵਿੰਦਰ ਸਿੰਘ ਅਤੇ ਉਹਨਾਂ ਦੇ ਸਾਥੀਆਂ ਤੇ ਦਰਜ ਕੀਤੀ ਐਫ.ਆਈ.ਆਰ. ਨੂੰ ਖਾਰਜ ਕੀਤਾ ਜਾਵੇ । ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾ ਦੀ ਇਸ ਸਮੱਸਿਆ ਦਾ ਹੱਲ ਨਹੀ ਕੀਤਾ ਗਿਆ ਤਾ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।





