16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ...

ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ

ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।

ਦੋਆਬਾ ਖੇਤਰ ਵਿਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS