
ਖੰਨਾ, 12 ਮਾਰਚ (ਪਰਮਜੀਤ ਸਿੰਘ ਧੀਮਾਨ) -ਅੱਜ ਇਥੇ ਵਿਧਾਨ ਸਭਾ ਹਲਕਾ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਤਰੁਨਪ੍ਰੀਤ ਸਿੰਘ ਸੌਂਦ ਨੇ ਇਤਿਹਾਸਕ ਜਿੱਤ ਲਈ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਨਹੀਂ ਸਗੋਂਂ ਹਲਕੇ ਦੇ ਲੋਕਾਂ ਅਤੇ ਹਮਾਇਤੀਆਂ ਦੀ ਜਿੱਤ ਹੈ ਜਿਨ੍ਹਾਂ ਨੇ ਭਾਰੀ ਬਹੁਮਤ ਨਾਲ ਜਿਤਾ ਕੇ ਮਾਣ ਦਿੱਤਾ ਹੈ। ਕੁਲਦੀਪ ਸਿੰਘ ਬੈਨੀਪਾਲ ਤੇ ਸੰਨੀ ਬੈਨੀਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਦੁੱਖੀ ਹਨ, ਜਿਸ ਕਰਕੇ ਲੋਕਾਂ ਨੇ ਫਤਵਾ ਦਿੱਤਾ ਹੈ। ਸੌਂਦ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਪਹਿਲ ਦੇ ਅਧਾਰ ਤੇ ਕੰਮ ਕੀਤੇ ਜਾਣਗੇ।




