ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਦੇਸ਼ ਦੇ ਜਵਾਨਾਂ ਅਤੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਦੇਸ਼ ਦੇ ਜਵਾਨਾਂ ਅਤੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕਰਨ ਲਈ ਜਿਥੇ ਦੇਸ਼ ਦੇ ਹਰ ਸ਼ਹਿਰ ਕਸਬੇ ਅਤੇ ਪਿੰਡਾਂ ਵਿੱਚ ਮੋਮਬੱਤੀਆਂ ਜਗਾ ਕੇ ਕੈਂਡਲ ਮਾਰਚ ਕੱਢੇ ਗਏ। ਉਥੇ ਪਿੰਡ ਮਾਖਾ ਦੇ ਨੌਜਵਾਨਾਂ ਵੱਲੋਂ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਪ੍ਰਵਾਨ ਕਰਦੇ ਹੋਏ ਕਿਸਾਨ ਆਗੂ ਬਿੱਕਰ ਸਿੰਘ ਮਾਖਾ ਦੀ ਅਗਵਾਈ ਹੇਠ ਪਿੰਡ ਮਾਖਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਜਿਸ ਵਿੱਚ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।ਮਾਰਚ ਕੱਢਣ ਤੋਂ ਪਹਿਲਾਂ ਦੇਸ਼ ਦੇ ਸ਼ਹੀਦ ਹੋਏ ਜਵਾਨਾਂ ਅਤੇ ਕਿਸਾਨਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੱਖਣ ਸਿੰਘ,ਸੀਤ ਸਿੰਘ ਨੰਬਰਦਾਰ, ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ,ਸੁੱਖਦੀਪ ਸਿੰਘ, ਦਿਲਬਰ ਸਿੰਘ,ਗੁਰਸਰਨ ਸਿੰਘ, ਬਿੰਦਰ ਸਿੰਘ,ਜਗਤਾਰ ਸਿੰਘ,ਰਾਮ ਸਿੰਘ, ਚਮਕੋਰ ਸਿੰਘ, ਜਸ਼ਪ੍ਰੀਤ ਸਿੰਘ ਭਗਵੰਤ ਸਿੰਘ ਮਾਨ ਸੁਖਵਿੰਦਰ ਸਿੰਘ, ਹੈਪੀ ਸਿੰਘ, ਨਵਰਾਜ ਕੌਰ, ਗਗਨਦੀਪ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।






