
ਮੋਗਾ (ਹੈੱਪੀ ਢੰਡ)ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ, ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਨੇ ਲਈ 360 ਰੁ. ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਦਿੱਤੀ ਮਨਜ਼ੂਰੀ। ਇਸ ਇਤਿਹਾਸਿਕ ਫੈਸਲੇ ਤੋਂ ਬਾਅਦ ਪੰਜਾਬ ਦੇ ਗੰਨਾ ਕਿਸਾਨ ਹੋਏ ਬਾਗੋ ਬਾਗ। ਹੁਣ ਹਰਿਆਣੇ ਦੇ ਕਿਸਾਨਾਂ ਤੋਂ ਵੀ ਵੱਧ ਮੁੱਲ ਮਿਲੇਗਾ ਪੰਜਾਬ ਦੇ ਕਿਸਾਨਾਂ ਨੂੰ।
ਹੁਣ ਨਹੀਂ ਹੋਵੇਗਾ ਪੰਜਾਬ ਬੰਦ, ਕਿਸਾਨਾਂ ਦਾ ਧਰਨਾ ਖਤਮ
ਚੰਡੀਗੜ੍ਹ (ਐਚ ਐਸ ਚਾਵਲਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਯੂਨੀਅਨਾਂ ਵਿੱਚ ਮੀਟਿੰਗ ਤੋਂ ਬਾਅਦ ਗੰਨਾ ਕਿਸਾਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ, ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਮੌਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਮੁੱਚੇ ਫਸਲੀ ਵਿਭਿੰਨਤਾ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਗੰਨੇ ਦੇ ਉਤਪਾਦਨ ਨੂੰ ਵਧਾਉਣਾ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਹੀ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦੀ ਵੀ ਗੱਲ ਕਹਿ ਗਈ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲਾ ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਪ੍ਰਗਟਾਉਂਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ। ਹੁਣ ਪੰਜਾਬ ਬੰਦ ਨਹੀਂ ਹੋਵੇਗਾ ਅਤੇ ਕਿਸਾਨਾਂ ਵਲੋਂ ਧਰਨਾ ਖਤਮ ਕੀਤਾ ਜਾ ਰਿਹਾ ਹੈ।






