16 C
Chandigarh

TODAY NOW NEWS

Friday, March 20, 2026
HomePOLITICSਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ...

ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ : ਭਗਵੰਤ ਮਾਨ

ਚੰਡੀਗੜ, (ਪੱਤਰ ਪ੍ਰੇਰਕ) : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ। ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਵਿਚ ਖ਼ਾਨਾ-ਜੰਗੀ ਸਿਖ਼ਰਾਂ ‘ਤੇ ਹੈ ਅਤੇ ਆਪਣੇ ਫਾਰਮ ਹਾਊਸ ‘ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ ‘ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ ‘ਤੇ ਕੋਈ ਪਕੜ ਹੈ। ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨੀ ਸੰਘਰਸ਼ ਦੀ ਆਪਸੀ ਲੜਾਈ ਕਾਰਨ ਮਾਲ ਗੱਡੀਆਂ ਚਲਾਉਣ ਬਾਰੇ ਬੈਠਕ ਪੂਰੀ ਤਰਾਂ ਫ਼ੇਲ ਹੋ ਗਈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਨੇ ਬੈਠਕ ਦੇ ਸਫਲ ਹੋਣ ਦਾ ਦਾਅਵਾ ਕੀਤਾ ਜਦਕਿ ਕੁਝ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ।

Today Now News

RELATED ARTICLES
- Advertisment -

POPULAR POSTS