17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੈਪਟਨ ਨੇ ਪ੍ਰਗਟਾਇਆ ਦੁੱਖ ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ...

ਕੈਪਟਨ ਨੇ ਪ੍ਰਗਟਾਇਆ ਦੁੱਖ ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਦਿਹਾਂਤ

ਲੁਧਿਆਣਾ 27 ਜੁਲਾਈ (ਬਿਊਰੋ) ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ ਅਤੇ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਅਧੀਨ ਸਨ। ਸ਼੍ਰੀਮਤੀ ਕ੍ਰਿਸ਼ਨਾ ਤਲਵਾੜ ਲਗਭਗ 75 ਸਾਲ ਦੇ ਸਨ ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਗਊਸ਼ਾਲਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਸ਼ਨਾ ਤਲਵਾੜ ਦੀ ਮੌਤ ‘ਤੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਬਖਸ਼ਣ। ਦੋ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਆਪਣੀ ਸਥਿਤੀ ਬਾਰੇ ਪੁੱਛਣ ਗਏ ਸਨ।

Today Now News

RELATED ARTICLES
- Advertisment -

POPULAR POSTS