16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਬੇਰੁਜ਼ਗਾਰਾਂ ਅਧਿਆਪਕਾਂ ਨੂੰ ਸਰਕਾਰੀ ਨੌਕਰੀ ਦੇਣ ਤੋਂ ਕੈਪਟਨ ਸਰਕਾਰ ਨੇ ਕੀਤੇ ਹੱਥ...

ਬੇਰੁਜ਼ਗਾਰਾਂ ਅਧਿਆਪਕਾਂ ਨੂੰ ਸਰਕਾਰੀ ਨੌਕਰੀ ਦੇਣ ਤੋਂ ਕੈਪਟਨ ਸਰਕਾਰ ਨੇ ਕੀਤੇ ਹੱਥ ਖੜ੍ਹੇ!

ਚੰਡੀਗੜ੍ਹ

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਇੱਕ ਵਾਰ ਫਿਰ ਤੋਂ ਆਪਣਾ ਲੋਕ ਵਿਰੋਧੀ ਚਿਹਰਾ ਵਿਖਾ ਦਿੱਤਾ ਹੈ। ਸਰਕਾਰ ਨੇ ਇਸ ਵਾਰ ਬੇਰੁਜ਼ਗਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਹੋਇਆ ਉਨ੍ਹਾਂ ਨੂੰ ਸਰਕਾਰੀ ਨੌਕਰੀ ਦੇਣ ਤੋਂ ਕਿਨਾਰਾ ਕੀਤਾ ਹੈ।

ਜਾਣਕਾਰੀ ਦੇ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਜਦੋਂ ਸਰਕਾਰੀ ਸਕੂਲਾਂ ‘ਚ ਪੂਰਾ ਨਾ ਹੁੰਦਾ ਦੇਖਿਆ ਤਾਂ ਉਨ੍ਹਾਂ ਗੈਰ ਸਹਾਇਤਾ ਪ੍ਰਾਪਤ ਸਕੂਲਾਂ (ਨਿੱਜੀ ਸਕੂਲਾਂ) ਵਿਚੋਂ ਆਪਣੀ ਖੋਈ ਹੋਈ ਰਾਜਨੀਤਕ ਸ਼ਾਖ਼ ਨੂੰ ਬਚਾਉਣ ਲਈ ਜ਼ਮੀਨ ਤਲਾਸ਼ਣੀ ਸ਼ੁਰੂ ਕਰ ਦਿੱਤੀ|

ਜਿਸ ਦੇ ਪ੍ਰਸੰਗ ‘ਚ ਬੇਰੁਜ਼ਗਾਰ ਅਧਿਆਪਕਾਂ ਨੂੰ ਇਨ੍ਹਾਂ ਸਕੂਲਾਂ ‘ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ| ਜਿਸ ਦੀ ਤਾਜ਼ਾ ਉਦਾਹਰਣ ਜ਼ਿਲ੍ਹਾ ਸੰਗਰੂਰ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਵਲੋਂ ਜਾਰੀ ਕੀਤੇ ਪੱਤਰ ਨੰ. ਸਟੈਨੋ 2021 ਰੁਜ਼ਗਾਰ ਮੇਲਾ/ਅਸਾਮੀਆਂ 2021-255268 ਤੋਂ ਮਿਲਦੀ ਹੈ|

ਜਿਸ ਤਹਿਤ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਈ-ਮੇਲ ਰਾਹੀਂ ਭੇਜੇ ਪੱਤਰ ਰਾਹੀਂ ਸਕੂਲਾਂ ਵਿਚ ਖਾਲੀ ਪਈਆਂ ਆਸਾਮੀਆਂ ਦੇ ਵੇਰਵੇ ਮੰਗੇ ਗਏ ਹਨ| ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਇਹ ਸੂਚਨਾ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਮੰਗੀ ਗਈ ਹੈ ਤਾਂ ਜੋ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਤਹਿਤ ਇਨ੍ਹਾਂ ਖਾਲੀ ਆਸਾਮੀਆਂ ‘ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ

Today Now News

RELATED ARTICLES
- Advertisment -

POPULAR POSTS