17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਮਦੋਟ 'ਚ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ ਕਾਰ ਸਵਾਰ ਕਾਬੂ

ਮਮਦੋਟ ‘ਚ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ ਕਾਰ ਸਵਾਰ ਕਾਬੂ

ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਕਾਰਵਾਈ

ਫਿਰੋਜ਼ਪੁਰ (ਜਗਦੀਪ ਸਿੰਘ) : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੀ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝਾ ਅਪ੍ਰੇਸ਼ਨ ਚਲਾ ਕੇ ਇੱਕ ਕਾਰ ਸਵਾਰ ਨੌਜਵਾਨਾਂ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦਿਹਾਤੀ ਦੇ ਡੀ.ਐੱਸ.ਪੀ. ਸਤਨਾਮ ਸਿੰਘ ਨੇ ਦੱਸਿਆ ਹੈ ਕਿ ਖਾਸ ਮੁਖ਼ਬਰੀ ਤੋਂ ਇਤਲਾਹ ਮਿਲੀ ਕਿ ਚਰਨ ਸਿੰਘ ਪੁੱਤਰ ਵੀਰ ਸਿੰਘ ਵਾਸੀ ਅਹਿਮਦ ਢੰਡੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਜੋ ਆਪਣੀ ਸਵਿੱਫਟ ਡਿਜ਼ਾਇਰ ਕਾਰ ਤੇ ਗੋਲੀਆਂ ਲੈ ਕੇ ਆਪਣੇ ਗਾਹਕਾਂ ਨੂੰ ਦੇਣ ਜਾ ਰਿਹਾ ਹੈ ਤਾਂ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਮੁਖੀ ਅਭਿਨਵ ਚੌਹਾਨ ਨੇ ਪਿੰਡ ਹਜ਼ਾਰਾ ਸਿੰਘ ਬੀਐਸਐਫ ਨਾਲ ਮਿਲ ਕੇ ਵਿਸ਼ੇਸ਼ ਨਾਕੇਬੰਦੀ ਕਰ ਗੱਡੀ ਰੋਕ ਕੇ ਤਲਾਸ਼ੀ ਲਈ ਤਾਂ 18600 ਨਸ਼ੀਲੀਆ ਗੋਲੀਆ ( ਟਰਾਮਾਡੋਲ ) ਬਰਾਮਦ ਹੋਈਆਂ ਅਤੇ ਚਰਨ ਸਿੰਘ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS