16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ10 ਕਿਲੋੋਗ੍ਰਾਮ ਭੁੱਕੀ ਪੋਸਤ ਡੋਡੇ ਸਮੇਤ ਕਾਰ, ਅਤੇ 480 ਲੀਟਰ ਲਾਹਣ ਦੀ...

10 ਕਿਲੋੋਗ੍ਰਾਮ ਭੁੱਕੀ ਪੋਸਤ ਡੋਡੇ ਸਮੇਤ ਕਾਰ, ਅਤੇ 480 ਲੀਟਰ ਲਾਹਣ ਦੀ ਬਰਾਮਦਗੀ

5 ਮੁਕੱਦਮੇ ਦਰਜ਼ ਕਰਕੇ ਮੁਲਜਿਮ ਕੀਤੇ ਗ੍ਰਿਫਤਾਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ, ਐਕਟ:

ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨੀਲੋਵਾਲ ਥਾਣਾ ਛਾਜਲੀ (ਸੰਗਰੂਰ) ਨੂੰ ਸਵਿਫਟ ਡਿਜਾਇਰ ਕਾਰ ਨੰ:ਪੀਬੀ,13ਬੀਸੀ^1372 ਸਮੇਤ ਕਾਬੂ ਕਰਕੇ ਉਸ ਪਾਸੋੋਂ 10 ਕਿਲੋਗ੍ਰਾਮ ਭੁੱਕੀ ਪੋੋਸਤ ਡੋਡੇ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਾਨਕ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਝੰਡਾ ਕਲਾਂ ਅਤੇ ਕ੍ਰਿਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਹਿਮੜਾ (ਹਰਿਆਣਾ) ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਕਿਸ਼ਨ ਸਿੰਘ ਨੂੰ ਕਾਬੂ ਕਰਕੇ 300 ਲੀਟਰ ਲਾਹਣ ਬਰਾਮਦ ਕੀਤੀ, ਦੂਸਰੇ ਮੁਲਜਿਮ ਨਾਨਕ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਖਪਾਲ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਅਸਪਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 90 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਵਿਸਾਖਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਅਸਪਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਖਜਿੰਦਰ ਸਿੰਘ ਉਰਫ ਗੋੋਰਾ ਪੁੱਤਰ ਗੁੱਜਰ ਸਿੰਘ ਵਾਸੀ ਅਸਪਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ। ਉਕਤ ਤਿੰਨਾ ਮੁਕੱਦਮਿਆਂ ਵਿੱਚ ਮੁਲਜਿਮਾਂ ਦੀ ਗ੍ਰਿਫਤਾਰੀ ਬਾਕੀ ਹੈ, ਜਿਹਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ,ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS