17.1 C
Chandigarh

TODAY NOW NEWS

Thursday, March 19, 2026
HomeBREAKING NEWSਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਸੰਗਰੂਰ (Sunita Gill) ਫੌਜ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਵਾਰ-ਵਾਰ ਮੁਲਤਵੀ ਹੋਣ ਤੋਂ ਨਿਰਾਸ਼ ਲੰਘੇ ਦਿਨ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿੱਚ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਿਟੀ ਪੁਲੀਸ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਇਹ ਕੇਸ ਪ੍ਰਦਰਸ਼ਨਕਾਰੀ ਨੌਜਵਾਨਾਂ ਦੀ ਅਗਵਾਈ ਕਰਨ ਵਾਲੇ ਜਸਪਾਲ ਸਿੰਘ ਸਮੇਤ ਕਰੀਬ 80 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੇ ਕਰੋਨਾ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਨਾ ਤਾਂ ਸਮਾਜਿਕ ਦੂਰੀ ਬਣਾਈ ਅਤੇ ਨਾ ਹੀ ਮਾਸਕ ਪਹਿਨਿਆ ਗਿਆ।

ਸਿਟੀ ਪੁਲੀਸ ਅਨੁਸਾਰ ਸਹਾਇਕ ਥਾਣੇਦਾਰ ਮਨਜੀਤ ਸਿੰਘ ਸਮੇਤ ਪੁਲੀਸ ਪਾਰਟੀ ਭਗਤ ਸਿੰਘ ਚੌਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਵਾਸੀ ਤੋਲੇਵਾਲ ਹਾਲ ਅਬਾਦ ਸ਼ਿਵਮ ਕਲੋਨੀ ਸੰਗਰੂਰ ਨੇ ਨੌਜਵਾਨਾਂ ਨੂੰ ਪੁਲੀਸ ਤੇ ਫੌਜ ਵਿੱਚ ਭਰਤੀ ਹੋਣ ਸਬੰਧੀ ਫਿਜੀਕਲ ਟੈਸਟ ਦੀ ਤਿਆਰੀ ਲਈ ਟਰੇਨਿੰਗ ਕੈਂਪ ਬਣਾਇਆ ਹੋਇਆ ਹੈ ਜੋ ਨੌਜਵਾਨਾਂ ਨੂੰ ਟਰੇਨਿੰਗ ਦਿੰਦਾ ਹੈ। ਜਸਪਾਲ ਸਿੰਘ ਨੇ 70/80 ਨੌਜਵਾਨਾਂ ਨੂੰ ਨਾਲ ਲੈ ਕੇ ਬਨਾਸਰ ਬਾਗ ਇਕੱਠੇ ਹੋ ਕੇ ਬਰਨਾਲਾ ਕੈਂਚੀਆਂ ਵਿੱਚ ਸੜਕ ਜਾਮ ਕਰਵਾ ਦਿੱਤੀ। ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਸੜਕ ਜਾਮ ਕਰਵਾ ਦਿੱਤੀ। ਨੌਜਵਾਨਾਂ ਨੇ ਕਰੋਨਾ ਤੋਂ ਬਚਾਅ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

Today Now News

RELATED ARTICLES
- Advertisment -

POPULAR POSTS