17.4 C
Chandigarh

TODAY NOW NEWS

Friday, March 20, 2026
HomePOLITICSਮਾਮਲਾ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਦਾ

ਮਾਮਲਾ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਦਾ

ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ, (ਗਗਨ ਢਿੱਲੋਂ) : ਕਾਂਗਰਸ ਦੇ ਐੱਸਸੀ ਸੈੱਲ ਦੇ ਵਾਈਸ ਚੇਅਰਮੈਨ ਕਰਮ ਸਿੰਘ ਗਿੱਲ ਵੱਲੋਂ ਅੰਮਿ੍ਤਸਰ ਵਿਖੇ ਦਿੱਲੀ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਦਾ ਮੁੱਦਾ ਭੱਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਇਕ ਸਾਂਝੇ ਬਿਆਨ ‘ਚ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਇਹ ਕਾਂਗਰਸ ਦੀ ਇਕ ਡੂੰਘੀ ਚਾਲ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਜਾਣਬੁਝ ਕੇ ਸਿੱਖ ਵਿਰੋਧੀ ਲੋਕਾਂ ਨੂੰ ਖੁੱਲ੍ਹ ਦੇ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਅੰਮਿ੍ਤਸਰ ਵਿਖੇ ਕਾਂਗਰਸੀ ਆਗੂ ਕਰਮ ਗਿੱਲ ਨੇ ਸਿੱਖਾਂ ਦੇ ਕਥਿਤ ਕਾਤਲ ਜਗਦੀਸ਼ ਟਾਈਟਲਰ ਦੇ ਜਨਮ ਦਿਨ ਮੌਕੇ ਜਿਥੇ ਹੋਰਡਿੰਗ ਲਗਾਏ, ਉਥੇ ਹੀ ਸਮਾਗਮ ਰਚਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਉਨ੍ਹਾਂ ਦੋਸ਼ ਲਾਇਆ ਕਿ ਟਾਈਟਲਰ ਨੇ ਦਿੱਲੀ ਵਿਖੇ ਹੋਏ ਬੇਦੋਸ਼ੇ ਸਿੱਖਾਂ ਨੂੰ ਮਰਵਾਇਆ। ਇਹ ਸਿੱਖ ਕੌਮ ਦੇ ਉਹ ਨਾਸੂਰ ਹਨ, ਜੋ ਕਦੇ ਭਰ ਨਹੀਂ ਸਕਦੇ। ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਸਿੱਖ ਵਿਰੋਧੀ ਇਨ੍ਹਾਂ ਲੋਕਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ। ਹੁਣ ਪੰਜਾਬ ਵਿਚ ਕਾਂਗਰਸ ਸਰਕਾਰ ਹੁੰਦਿਆਂ ਇਕ ਵਾਰ ਫਿਰ ਸਿੱਖਾਂ ਦੇ ਕਥਿਤ ਕਾਤਲ ਲੋਕਾਂ ਦੇ ਜਨਮ ਦਿਨ ਮਨਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ। ਅਜਿਹੇ ਵਰਤਾਰੇ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਿੰਮਤ ਨਾ ਕਰੇ।

ਜਥੇਦਾਰ ਹਰਪ੍ਰੀਤ ਸਿੰਘ ਨੇ ਵੀ ਕੀਤੀ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹੋਰਡਿੰਗ ਲਾਉਣ ਦੀ ਨਿਖੇਧੀ ਕੀਤੀ। ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਗਿੱਲ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ।

ਕਰਮ ਸਿੰਘ ਗਿੱਲ ਨੂੰ ਮਿਲ ਰਹੀਆਂ ਧਮਕੀਆਂ

ਉਧਰ, ਕਰਮ ਸਿੰਘ ਗਿੱਲ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਲਈ ਦਿੱਲੀ ਗਏ ਹੋਏ ਹਨ। ਉਨ੍ਹਾਂ ਨੂੰ ਮੋਬਾਈਲ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਫ਼ੋਨ ‘ਤੇ ਦੱਸ਼ਿਆ ਕਿ ਟਾਈਟਲਰ ਨੂੰ ਕਿਸੇ ਵੀ ਅਦਾਲਤ ਨੇ ਅਜੇ ਤਕ ਦੋਸ਼ੀ ਨਹੀਂ ਮੰਨਿਆ ਹੈ। ਹੋਰਡਿੰਗ ਲਾ ਕੇ ਉਨ੍ਹਾਂ ਨੇ ਕੋਈ ਅਪਰਾਧ ਨਹੀਂ ਕੀਤਾ। ਫਿਰ ਕਿਉਂ ਉਨ੍ਹਾਂ ਨੂੰ ਧਮਕੀਆਂ ਦਿੱੱਤੀਆਂ ਜਾ ਰਹੀਆਂ ਹਨ। ਸਿੱਖ ਫਾਰ ਜਸਟਿਸ ਦੇ ਇਕ ਸਮਰਥਕ ਨੇ ਉਨ੍ਹਾਂ ਦੇ ਸਿਰ ਬਦਲੇ 51 ਲੱਖ ਰੁਪਏ ਦਾ ਇਨਾਮ ਦਾ ਐਲਾਨ ਕਰਨ ਦੀ ਗੱਲ ਕਹੀ ਹੈ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਡੀਜੀਪੀ ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਨੂੰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

Today Now News

RELATED ARTICLES
- Advertisment -

POPULAR POSTS