ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ çਸ ਮਨਾਇਆ ਗਿਆ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਨ ਦੇ ਇਸ ਦਿਨ ਨੂੰ ਮਨਾਉਂਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਆਦਿ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਦਿੱਤਾ।




