16.6 C
Chandigarh

TODAY NOW NEWS

Thursday, March 19, 2026
HomeBREAKING NEWSਰਾਮਗੜ੍ਹੀਆ ਭਵਨ ’ਚ ਹਾੜ੍ਹ ਮਹੀਨੇ ਦੀ ਸੰਗਰਾਂਦ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ...

ਰਾਮਗੜ੍ਹੀਆ ਭਵਨ ’ਚ ਹਾੜ੍ਹ ਮਹੀਨੇ ਦੀ ਸੰਗਰਾਂਦ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖੰਨਾ, 15 ਜੂਨ (ਪਰਮਜੀਤ ਸਿੰਘ ਧੀਮਾਨ)-ਅੱਜ ਸਥਾਨਕ ਜੀ. ਟੀ. ਭੱਟੀਆ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਗੁਰਭੀਮ ਸਿੰਘ ਜੀ ਦੇ ਪਰਿਵਾਰ ਵੱਲੋਂ ਸ਼੍ਰੀ ਸਹਿਜ ਪਾਠ ਦੀ ਸੇਵਾ ਲਈ ਗਈ, ਉਪਰੰਤ ਹਜ਼ੂਰੀ ਰਾਗੀ ਜੱਥੇ ਭਾਈ ਗੁਰਪ੍ਰੀਤ ਸਿੰਘ ਤੇ ਕਰਨੈਲ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਭਾਈ ਸਵਰਨ ਸਿੰਘ ਮਲਕਪੁਰ ਵਾਲਿਆਂ ਨੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਅਗਵਾਈ ਹੇਠਾਂ ਬੀਬੀਆਂ ਦੇ ਜੱਥੇ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ।


ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਨਹਾਰ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂੁਹ ਸੰਗਤਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਭਵਨ ਸਭਾ ਵੱਲੋਂ ਸ਼੍ਰੀਮਤੀ ਦਲਜੀਤ ਕੌਰ ਤੇ ਮਨਜੀਤ ਕੌਰ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਤੇ ਸਮੂਹ ਮੈਂਬਰਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਭਵਨ ਸਭਾ ਵੱਲੋਂ ਵੱਖ ਵੱਖ ਖੇਤਰਾਂ ’ਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਤੇ ਸ਼੍ਰੀ ਸਹਿਜ ਪਾਠ ਦੀ ਸੇਵਾ ਕਰਨ ਵਾਲੇ ਗੁਰੂ ਕੇ ਵਜ਼ੀਰਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ ਆਦਿ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਭਾ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਗੁਰਦੁਆਰਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਧਾਨ ਵਰਿੰਦਰ ਸਿੰਘ ਦਹੇਲੇ ਤੇ ਚੇਅਰਮੈਨ ਹਰਜੀਤ ਸਿੰਘ ਖਰ੍ਹੇ, ਟਿੰਬਰ ਟਰੇਡਰਜ਼ ਐਂਡ ਮੈਨੂੰਫੈਕਚਰਿੰਗ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਮਨਜੀਤ ਸਿੰਘ ਧੰਜਲ, ਚਰਨਜੀਤ ਸਿੰਘ ਪਨੇਸਰ, ਬਲਦੇਵ ਸਿੰਘ ਮਠਾੜੂ, ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਘਟੌੜਾ, ਸ਼੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਪ੍ਰੈਸ ਸਕੱਤਰ ਪਰਮਜੀਤ ਸਿੰਘ ਧੀਮਾਨ, ਰਾਜਿੰਦਰ ਸਿੰਘ ਸੋਹਲ, ਗੁਰਦੀਪ ਧੰਜਲ, ਨਿਰਭੈ ਸਿੰਘ, ਪ੍ਰੀਤਮ ਸਿੰਘ ਰੂੁਪਰਾਏ, ਬਖਸ਼ੀਸ਼ ਸਿੰਘ, ਅਵਤਾਰ ਸਿੰਘ, ਅਮਰ ਸਿੰਘ ਲਵਲੀ ਫਰਨੀਚਰ ਵਾਲੇ, ਅਮਰਪਾਲ ਸਿੰੰਘ, ਪਵਨ ਕੁਮਾਰ, ਰਾਜੇਸ਼ ਕੁਮਾਰ, ਗੁਰਮੀਤ ਸਿੰਘ ਭੱਟੀਆਂ ਆਦਿ ਤੋਂ ਇਲਾਵਾ ਬੀਬੀ ਜਸਪਾਲ ਕੌਰ, ਹਰਜੀਤ ਕੌਰ ਭੰਗੂੁ, ਮਨਜੀਤ ਕੌਰ, ਦਰਸ਼ਨ ਕੌਰ, ਚਰਨਜੀਤ ਕੌਰ, ਸੁਰਜੀਤ ਕੌਰ, ਬਲਵੀਰ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਕੁਲਦੀਪ ਕੌਰ, ਰਾਜਵਿੰਦਰ ਕੌਰ, ਜਸਬੀਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਗਗਨਦੀਪ ਕੌਰ, ਕੁਲਦੀਪ ਕੌਰ ਡੇਅਰੀ, ਹਰਦੀਪ ਕੌਰ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਜਤਿੰਦਰ ਕੌਰ, ਡਾਕਟਰ ਅੰਜੂ, ਨਰਿੰਦਰ ਕੌਰ, ਅਮਰਜੀਤ ਕੌਰ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS