17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ...

ਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ ਅੱਜ।

ਫਿਰੋਜ਼ਪੁਰ,20 ਮਾਰਚ(ਹਰਜਿੰਦਰ ਸਿੰਘ ਕਤਨਾ)-ਕਿਸੇ ਹੋਰ ਕੋਲੋਂ ਕੋਈ ਮਾਲੀ ਮੱਦਦ ਲਏ ਬਗੈਰ ਆਪਣੀ ਕਮਾਈ ਵਿੱਚੋ ਕਰੋੜਾਂ ਰੁਪਏ ਹਰ ਮਹੀਨੇ ਖਰਚਣ ਵਾਲੇ ਉੱਘੇ ਸਮਾਜਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸੰਨੀ ਓਬਰਾਏ ਲੈਬ ਤੇ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ। ਸਾਦਾ ਪਰ ਪ੍ਰਭਾਵਸ਼ਾਲੀ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਦੇ ਸਪੁੱਤਰ ਸ੍ਰੀ ਸ਼ੰਕਰ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਸ ਹਰਜਿੰਦਰ ਸਿੰਘ ਕਤਨਾ ਵਲੋਂ ਕੀਤੀ ਗਈ।।ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਸੰਸਥਾ ਦੀ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਮੱਖੂ ਪ੍ਰਧਾਨ ਦਵਿਦਰ ਸਿੰਘ ਛਾਬੜਾ ਨੇ ਦੱਸਿਆ ਕਿ ਇਸ ਮੌਕੇ ਸੰਸਥਾ ਦੇ ਕੰਪਿਊਟਰ ਅਤੇ ਸਿਲਾਈ ਸੈਂਟਰਾਂ ਵਿੱਚੋ ਆਪਣੇ ਕੋਰਸ ਸਫਲਤਾ ਪੂਰਵਕ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਕੇਟ ਵੀ ਵੰਡੇ ਗਏ। ਉਹਨਾਂ ਕਿਹਾ ਕਿ ਸੰਸਥਾ ਵਲੋ 50 ਤੋਂ ਵੱਧ ਮੱਖੂ ਇਲਾਕੇ ਨਾਲ ਸਬੰਧਿਤ ਅੰਗਹੀਣਾਂ, ਵਿਧਵਾਵਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੀ ਵੰਡੇ ਅਤੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਉਸ ਪਰਿਵਾਰ ਦੀ ਮੱਦਦ ਵਜੋਂ ਕੁੱਝ ਘਰੇਲੂ ਵਰਤੋਂ ਦਾ ਸਮਾਨ ਵੀ ਦਿੱਤਾ ।ਇਸ ਮੌਕੇ ਵਿਧਾਇਕ ਨਾਲ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੇ ਵਿਚਾਰ ਚਰਚਾ ਵੀ ਕੀਤੀ ਗਈ ਤਾਂ ਜੋ ਭਵਿੱਖ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ।ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ,ਕਿਰਨ ਪੇਂਟਰ,ਜਤਿੰਦਰ ਸਿੰਘ ,ਮਨਪ੍ਰੀਤ ਸਿੰਘ,ਵਿਜੇ ਬਹਿਲ ਪ੍ਰਧਾਨ ਮੱਲਾਂ ਵਾਲਾ, ਪ੍ਰਦੀਪ ਬਹਿਲ,ਜਸਪ੍ਰੀਤ ਕੌਰ ਯੂ ਐਸ ਏ ,ਕੇਵਲ ਆਹੂਜਾ , ਰਣਜੀਤ ਸਿੰਘ ਰਾਣਾ, ਮੀਤ,ਅਰਸ਼ ,ਸਾਰਜ ਬਾਠ ਅਤੇ ਗੋਪਾਲ ਕਟਾਰੀਆ ਅਤੇ ਗੁਰਦੇਵ ਸਿੰਘ ਗਾਬਾ,ਪ੍ਰੀਤ, ਸੰਦੀਪ ਕੌਰ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS