17.1 C
Chandigarh

TODAY NOW NEWS

Thursday, March 19, 2026
HomeBREAKING NEWSਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ...

ਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ ਅੱਜ।

ਫਿਰੋਜ਼ਪੁਰ,19 ਮਾਰਚ(ਹਰਜਿੰਦਰ ਸਿੰਘ ਕਤਨਾ)ਕਿਸੇ ਹੋਰ ਕੋਲੋਂ ਕੋਈ ਮਾਲੀ ਲਏ ਬਗੈਰ ਆਪਣੀ ਕਮਾਈ ਵਿੱਚੋ ਕਰੋੜਾਂ ਰੁਪਏ ਹਰ ਮਹੀਨੇ ਖਰਚਣ ਵਾਲੇ ਉੱਘੇ ਸਮਾਜਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਮੱਖੂ ਵਿੱਚ ਸੰਨੀ ਓਬਰਾਏ ਲੈਬ ਤੇ ਇੱਕ ਸਰਟੀਫਿਕੇਟ ਅਤੇ ਪੈਨਸ਼ਨ ਵੰਡ ਸਮਾਗਮ ਐਤਵਾਰ 20 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਸ ਹਰਜਿੰਦਰ ਸਿੰਘ ਕਤਨਾ ਵਲੋਂ ਕੀਤੀ ਜਾਵੇਗੀ।ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਸੰਸਥਾ ਦੀ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਮੱਖੂ ਪ੍ਰਧਾਨ ਦਵਿਦਰ ਸਿੰਘ ਛਾਬੜਾ ਨੇ ਦੱਸਿਆ ਕਿ ਇਸ ਮੌਕੇ ਸੰਸਥਾ ਦੇ ਕੰਪਿਊਟਰ ਅਤੇ ਸਿਲਾਈ ਸੈਂਟਰਾਂ ਵਿੱਚੋ ਆਪਣੇ ਕੋਰਸ ਸਫਲਤਾ ਪੂਰਵਕ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਕੇਟ ਵੀ ਵੰਡੇ ਜਾਣਗੇ। ਉਹਨਾਂ ਕਿਹਾ ਕਿ ਸੰਸਥਾ ਵਲੋ 50 ਤੋਂ ਵੱਧ ਮੱਖੂ ਇਲਾਕੇ ਨਾਲ ਸਬੰਧਿਤ ਅੰਗਹੀਣਾਂ, ਵਿਧਵਾਵਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੀ ਵੰਡੇ ਜਾਣਗੇ । ਓਹਨਾ ਕਿਹਾ ਕਿ ਇਸ ਮੌਕੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਉਸ ਪਰਿਵਾਰ ਦੀ ਮੱਦਦ ਵਜੋਂ ਕੁੱਝ ਘਰੇਲੂ ਵਰਤੋਂ ਦਾ ਸਮਾਨ ਵੀ ਦਿੱਤਾ ਜਾਵੇਗਾ।ਇਸ ਮੌਕੇ ਵਿਧਾਇਕ ਨਾਲ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੇ ਵਿਚਾਰ ਚਰਚਾ ਵੀ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ।ਇਸ ਮੌਕੇ ਤੇ ਸ੍ਰੀ ਸੰਜੀਵ ਬਜਾਜ,ਨਰਿੰਦਰ ਬੇਰੀ ਕੈਸ਼ੀਅਰ,ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ,ਕਿਰਨ ਪੇਂਟਰ,ਜਤਿੰਦਰ ਸਿੰਘ ,ਮਨਪ੍ਰੀਤ ਸਿੰਘ,ਵਿਜੇ ਬਹਿਲ ਪ੍ਰਧਾਨ ਮੱਲਾਂ ਵਾਲਾ,ਲਖਵਿੰਦਰ ਸਿੰਘ ਕਰਮੂੰਵਾਲਾ ਅਤੇ ਸੁਖਜੀਤ ਸਿੰਘ ਹਰਾਜ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS